ਫਾਰਚੂਨਰ ਦੇ ਤੋੜੇ ਸ਼ੀਸ਼ੇ ਨੂੰ ਲੈ ਘਰ ਬਾਹਰ ਚਲਾਈਆਂ ਗੋਲੀਆਂ, 12 ਖ਼ਿਲਾਫ਼ ਪਰਚਾ ਦਰਜ

Thursday, Dec 12, 2024 - 11:53 AM (IST)

ਤਰਨਤਾਰਨ/ਝਬਾਲ (ਰਮਨ, ਨਰਿੰਦਰ)-ਫਾਰਚੂਨਰ ’ਚ ਟਰੈਕਟਰ-ਟਰਾਲੀ ਵੱਜਣ ਦੀ ਰੰਜਿਸ਼ ਨੂੰ ਲੈ ਕੇ ਘਰ ਬਾਹਰ ਹਥਿਆਰਾਂ ਨਾਲ ਲੈਸ ਹੋ ਕੇ ਹਵਾਈ ਫਾਇਰ ਕਰਨ ਅਤੇ ਗਾਲੀ-ਗਲੋਚ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਝਬਾਲ ਦੀ ਪੁਲਸ ਨੇ ਕੁੱਲ 12 ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ

ਦਰਸ਼ਨ ਸਿੰਘ ਪੁੱਤਰ ਕਰਮ ਸਿੰਘ ਵਾਸੀ ਠੱਠੀ ਸੋਹਲ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ ਛੇ ਦਸੰਬਰ ਨੂੰ ਉਸਦਾ ਮੁੰਡਾ ਗੁਰਸੇਵਕ ਸਿੰਘ ਜਦੋਂ ਆਪਣੀ ਫੌਰਚੂਨਰ ਗੱਡੀ ’ਤੇ ਸਵਾਰ ਹੋ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਟਰੈਕਟਰ-ਟਰਾਲੀ ਨੇ ਉਸਦੀ ਗੱਡੀ ਦਾ ਸਾਈਡ ਵਾਲਾ ਸ਼ੀਸ਼ਾ ਤੋੜ ਦਿੱਤਾ, ਜਿਸ ਤੋਂ ਬਾਅਦ ਟਰੈਕਟਰ ਚਾਲਕ ਨੇ ਉਲਟਾ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਬੀਤੇ ਕੱਲ੍ਹ 10 ਦਸੰਬਰ ਨੂੰ ਦੁਪਹਿਰ ਕਰੀਬ 1 ਵਜੇ ਜਦੋਂ ਉਸ ਦਾ ਮੁੰਡਾ ਘਰ ’ਚ ਮੌਜੂਦ ਸੀ ਤਾਂ ਇਕ ਕਾਲੀ ਸਕਾਰਪੀਓ ਅਤੇ ਬਰੀਜਾ ਗੱਡੀ ਉਪਰ ਸਵਾਰ ਹੋ ਹਰਪ੍ਰੀਤ ਸਿੰਘ ਪੁੱਤਰ ਤਸਵੀਰ ਸਿੰਘ, ਲਖਬੀਰ ਸਿੰਘ ਉਰਫ ਗੋਲਡੀ ਪੁੱਤਰ ਬਲਵਿੰਦਰ ਸਿੰਘ, ਤਸਬੀਰ ਸਿੰਘ ਪੁੱਤਰ ਸੰਤੋਖ ਸਿੰਘ, ਜਗਜੀਤ ਸਿੰਘ ਪੁੱਤਰ ਸੰਤੋਖ ਸਿੰਘ, ਜਸਬੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਸਾਰੇ ਵਾਸੀ ਪਿੰਡ ਠੱਠੀ ਅਤੇ 6 ਅਣਪਛਾਤੇ ਵਿਅਕਤੀ, ਜਿਨ੍ਹਾਂ ਕੋਲ 315 ਰਾਈਫਲ, 32 ਬੋਰ ਪਿਸਤੌਲ ਅਤੇ ਹੋਰ ਮਾਰੂ ਹਥਿਆਰ ਮੌਜੂਦ ਸਨ, ਵੱਲੋਂ ਹਵਾਈ ਫਾਇਰ ਕੀਤੇ ਗਏ ਅਤੇ ਘਰ ਦੇ ਬਾਹਰ ਗਾਲੀ-ਗਲੋਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਿਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਉਕਤ ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News