ਜਾਨੋਂ ਮਾਰਨ ਦੀ ਨੀਅਤ ਨਾਲ ਚਲੀਆਂ ਗੋਲੀਆਂ, 1 ਵਿਅਕਤੀ ਜ਼ਖ਼ਮੀ, 32 ਖ਼ਿਲਾਫ਼ ਮਾਮਲਾ ਦਰਜ

09/30/2023 11:32:55 AM

ਤਰਨਤਾਰਨ (ਰਮਨ)- ਦੋ ਵੱਖ-ਵੱਖ ਮਾਮਲਿਆਂ ਵਿਚ ਵਿਅਕਤੀਆਂ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਵਿਅਕਤੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।  ਥਾਣਾ ਖਾਲੜਾ ਦੀ ਪੁਲਸ ਨੇ ਦੋਵਾਂ ਮਾਮਲਿਆਂ ਵਿਚ 11 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ 32 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਦਨ ਸਿੰਘ ਉਰਫ਼ ਮਦੀ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਦੋਦੇ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 27 ਸਤੰਬਰ ਦੀ ਸ਼ਾਮ 6:30 ਵਜੇ ਉਹ ਆਪਣੀ ਪਤਨੀ ਸਮੇਤ ਆਪਣੇ ਭਰਾ ਸੁੱਖਾ ਸਿੰਘ ਦੇ ਘਰ ਗਏ ਸਨ। ਇਸ ਦੌਰਾਨ ਰਾਜਪਾਲ ਸਿੰਘ ਪੁੱਤਰ ਜਗਤਾਰ ਸਿੰਘ, ਦਲੇਰ ਸਿੰਘ ਪੁੱਤਰ ਜਗਤਾਰ ਸਿੰਘ, ਆਕਾਸ਼ ਪੁੱਤਰ ਮੇਜਰ ਸਿੰਘ, ਸੋਨਾ ਸਿੰਘ ਪੁੱਤਰ ਅਮਰ ਸਿੰਘ, ਹਰਦੀਪ ਸਿੰਘ ਪੁੱਤਰ ਲੱਖਾ ਸਿੰਘ, ਜੋਧਾ ਸਿੰਘ ਪੁੱਤਰ ਮੁਖਤਾਰ ਸਿੰਘ, ਕਰਨ ਸਿੰਘ ਪੁੱਤਰ ਸਾਹਿਬ ਸਿੰਘ, ਪਾਲਾ ਸਿੰਘ ਪੁੱਤਰ ਸ਼ਾਮ ਸਿੰਘ ਵਾਸੀਆਨ ਪਿੰਡ ਦੋਦੇ ਅਤੇ ਅਣਪਛਾਤੇ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਘਰ ਅੰਦਰ ਦਾਖਲ ਹੋ ਗਏ ਅਤੇ 12 ਬੋਰ ਦੁਨਾਲੀ, ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਲਾਸ਼ ਬਣ ਆਏ ਪੁੱਤ ਨੂੰ ਦੇਖ ਧਾਹਾਂ ਮਾਰ ਰੋਏ ਮਾਪੇ

ਇਸ ਦੌਰਾਨ ਉਸ ਦਾ ਭਤੀਜਾ ਰਿੰਕੂ ਛੱਤ ਉੱਪਰ ਚਲਾ ਗਿਆ ਜਿਸ ਵੱਲ ਮੁਲਜ਼ਮਾਂ ਵਲੋਂ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਉਸ ਦਾ ਭਤੀਜਾ ਰਿੰਕੂ ਗੋਲੀ ਲੱਗਣ ਕਰ ਕੇ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਤਰਨਤਰਨ ਵਿਖੇ ਲਜਾਇਆ ਗਿਆ। ਪੀੜਤ ਪਰਿਵਾਰ ਨੇ ਜ਼ਿਲ੍ਹਾ ਪੁਲਸ ਪਾਸੋਂ ਮੰਗ ਕਰਦੇ ਹੋਏ ਗੁਹਾਰ ਲਗਾਈ ਹੈ ਕੀ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

ਉਧਰ ਇਕ ਹੋਰ ਵੱਖਰੇ ਮਾਮਲੇ ਵਿਚ ਭਾਰਤਪ੍ਰੀਤ ਸਿੰਘ (17) ਪੁੱਤਰ ਹਰਦੇਵ ਸਿੰਘ ਵਾਸੀ ਮਾੜੀ ਮੇਘਾ ਨੇ ਥਾਣਾ ਖਾਲੜਾ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 27 ਸਤੰਬਰ ਦੀ ਸ਼ਾਮ ਜਦੋਂ ਉਹ ਖੇਡ ਸਟੇਡੀਅਮ ਵਿਚ ਪ੍ਰੈਕਟਿਸ ਕਰ ਰਿਹਾ ਸੀ ਤਾਂ ਗੁਰਲਾਲ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਮਾਡ਼ੀ ਮੇਘਾ, ਬਿੱਲਾ ਪੁੱਤਰ ਸਤਨਾਮ ਸਿੰਘ ਵਾਸੀ ਬਾਸਰਕੇ, ਸੁਰਿੰਦਰ ਸਿੰਘ ਪੁੱਤਰ ਮਾਨ ਸਿੰਘ ਵਾਸੀ ਭਿੱਖੀਵਿੰਡ ਅਤੇ ਕਰੀਬ ਇਕ ਦਰਜਨ ਅਣਪਛਾਤੇ ਵਿਅਕਤੀ ਦੋ ਗੱਡੀਆਂ ਵਿਚ ਸਵਾਰ ਹੋ ਮੌਕੇ ’ਤੇ ਆ ਪੁੱਜੇ, ਜਿਨ੍ਹਾਂ ਵਲੋਂ ਦੁਨਾਲੀ ਅਤੇ ਹਥਿਆਰਾਂ ਨਾਲ ਲਲਕਾਰੇ ਮਾਰਨੇ ਸ਼ੁਰੂ ਕਰ ਦਿੱਤੇ ਗਏ। ਇਸ ਦੌਰਾਨ ਮੁਲਜ਼ਮਾਂ ਵਲੋਂ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ ਜਿਸ ਤਹਿਤ ਉਸ ਨੇ ਆਪਣੀ ਜਾਨ ਬੜੀ  ਮੁਸ਼ਕਿਲ ਨਾਲ ਬਚਾਈ ਅਤੇ ਆਪਣੇ ਘਰ ਜਾ ਪੁੱਜਾ। ਇਸ ਘਟਨਾ ਤੋਂ ਬਾਅਦ ਉਹ ਸਾਰੇ ਮੁਲਜ਼ਮ ਉਸ ਦੇ ਘਰ ਆ ਪੁੱਜੇ ਅਤੇ ਲਲਕਾਰੇ ਮਾਰਨੇ ਸ਼ੁਰੂ ਕਰ ਦਿੱਤੇ ਗਏ। ਜਿਸ ਨੇ ਘਰ ਵਿਚੋਂ ਦੌੜ ਕੇ ਆਪਣੀ ਜਾਨ ਬੜੀ ਮੁਸ਼ਕਿਲ ਨਾਲ ਬਚਾਈ।

ਇਹ ਵੀ ਪੜ੍ਹੋ-  ਸੰਗਰੂਰ ਵਾਸੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ਦਿੱਤਾ ਇਕ ਹੋਰ ਐਲਾਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਵਿਚ ਉਕਤ 11 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ 32 ਵਿਅਕਤੀਆਂ ਖਿਲਾਫ ਮਾਮਲੇ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਉੱਧਰ ਗੋਲੀ ਲੱਗਣ ਨਾਲ ਜ਼ਖਮੀ ਹੋਏ ਵਿਅਕਤੀ ਰਿੰਕੂ ਨਿਵਾਸੀ ਪਿੰਡ ਦੋਦੇ ਨੇ ਸਿਵਲ ਸਰਜਨ ਤਰਨਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੂੰ ਲਿਖਤੀ ਸ਼ਿਕਾਇਤ ਭੇਜਦੇ ਹੋਏ ਮੰਗ ਕੀਤੀ ਹੈ ਕਿ ਮੁਲਜ਼ਮ ਝੂਠੀ ਸੱਟ ਲਗਾ ਸਰਕਾਰੀ ਹਸਪਤਾਲ ਘਰਿਆਲਾ ਵਿਖੇ ਭਰਤੀ ਹੋ ਗਏ ਹਨ, ਜਿਨ੍ਹਾਂ ਵਲੋਂ ਮਿਲੀਭੁਗਤ ਕਰਦੇ ਹੋਏ ਡਾਕਟਰਾਂ ਪਾਸੋਂ ਮੈਡੀਕਲ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਿੰਕੂ ਨੇ ਇਸ ਮਾਮਲੇ ਵਿਚ ਬਰੀਕੀ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News