20 ਲੱਖ ਰੁਪਏ ਫਿਰੌਤੀ ਨਾ ਦੇਣ ਦੇ ਚੱਲਦਿਆਂ ਘਰ ’ਤੇ ਚਲਾਈਆਂ ਗੋਲੀਆਂ

Saturday, Jul 20, 2024 - 03:08 PM (IST)

20 ਲੱਖ ਰੁਪਏ ਫਿਰੌਤੀ ਨਾ ਦੇਣ ਦੇ ਚੱਲਦਿਆਂ ਘਰ ’ਤੇ ਚਲਾਈਆਂ ਗੋਲੀਆਂ

ਤਰਨਤਾਰਨ (ਰਮਨ)-ਦੇਸੀ ਦਵਾਖਾਨੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਪਾਸੋਂ 20 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਉਸ ਦੇ ਘਰ ਉਪਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਹਨ, ਜਿਨ੍ਹਾਂ ਦੀ ਭਾਲ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਮਾਮਲਾ ਦਰਜ ਕਰ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ

ਪ੍ਰਿੰਸਪਾਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਚੂਸਲੇਵੜ੍ਹ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਬੀਤੀ 24 ਜੂਨ ਨੂੰ ਉਸਦੇ ਮੋਬਾਈਲ ਉਪਰ ਇਕ ਕਾਲ ਆਈ, ਜਿਸ ਦੌਰਾਨ ਫੋਨ ਕਰਨ ਵਾਲੇ ਵਿਅਕਤੀ ਵੱਲੋਂ 20 ਲੱਖ ਰੁਪਏ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਬੀਤੇ ਕੱਲ ਸਵੇਰੇ 9 ਵਜੇ ਦੋ ਮੋਨੇ ਨੌਜਵਾਨ, ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ, ਬਿਨਾਂ ਨੰਬਰੀ ਮੋਟਰਸਾਈਕਲ ਉਪਰ ਆਏ ਅਤੇ ਉਸਦੇ ਘਰ ਦੇ ਗੇਟ ਉਪਰ ਦੋ ਫਾਇਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ-  ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ

ਇਸ ਵਾਰਦਾਤ ਤੋਂ ਬਾਅਦ ਪਰਿਵਾਰ ਵਿਚ ਕਾਫੀ ਜ਼ਿਆਦਾ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News