ਦੋ ਧਿਰਾਂ ਵੱਲੋਂ ਟਾਈਮ ਪਾ ਕੇ ਮੰਡੀ ’ਚ ਚਲਾਈਆਂ ਗਈਆਂ ਆਹਮੋ-ਸਾਹਮਣੇ ਗੋਲੀਆਂ

Monday, Sep 16, 2024 - 10:59 AM (IST)

ਦੋ ਧਿਰਾਂ ਵੱਲੋਂ ਟਾਈਮ ਪਾ ਕੇ ਮੰਡੀ ’ਚ ਚਲਾਈਆਂ ਗਈਆਂ ਆਹਮੋ-ਸਾਹਮਣੇ ਗੋਲੀਆਂ

ਤਰਨਤਾਰਨ (ਰਮਨ)-ਬੀਤੇ ਕੁਝ ਦਿਨ ਪਹਿਲਾਂ ਦਾਣਾ ਮੰਡੀ ਮਾੜੀ ਮੇਘਾ ਵਿਖੇ ਪਾਏ ਗਏ ਟਾਈਮ ਦੌਰਾਨ ਦੋ ਧਿਰਾਂ ਵਿਚਕਾਰ ਗੋਲੀ ਚੱਲਣ ਦੇ ਮਾਮਲੇ ਵਿਚ ਥਾਣਾ ਖਾਲੜਾ ਦੀ ਪੁਲਸ ਨੇ 7 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਤੇ 6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕੀਤੀ ਗਈ ਫਾਇਰਿੰਗ ਦੌਰਾਨ ਇਲਾਕੇ ਵਿਚ ਸਨਸਨੀ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਜਾਂਦੇ ਦੋ ਨੌਜਵਾਨਾਂ ਦੀ ਮੌਤ, ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਮਾਰ 'ਤੇ ਸਰਦਾਰ ਮੁੰਡੇ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਖਾਲੜਾ ਦੀ ਪੁਲਸ ਨੂੰ ਮੁਖਬਰ ਵੱਲੋਂ ਸੂਚਨਾ ਪ੍ਰਾਪਤ ਹੋਈ ਕਿ ਬੀਤੀ 11, 12 ਸਤੰਬਰ ਦੀ ਦਰਮਿਆਨੀ ਰਾਤ ਨੂੰ ਦਾਣਾ ਮੰਡੀ ਪਿੰਡ ਮਾੜੀ ਮੇਘਾ ਵਿਖੇ ਦੋ ਧਿਰਾਂ ਵੱਲੋਂ ਇਕ-ਦੂਸਰੇ ਉਪਰ ਫਾਇਰਿੰਗ ਕਰਦੇ ਹੋਏ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਇਸ ਦੌਰਾਨ ਇਕ ਧਿਰ ਵਿਚ ਗੁਰਲਾਲ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਭਿੱਖੀਵਿੰਡ ਅਤੇ ਦੂਜੀ ਧਿਰ ਵਿਚ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਗੁਰਜੰਟ ਸਿੰਘ ਵਾਸੀ ਮਾੜੀਮੇਘਾ ਵੱਲੋਂ ਆਪਸ ਵਿਚ ਫੋਨ ਉਪਰ ਇਕ-ਦੂਜੇ ਨੂੰ ਗਾਲ ਮੰਦਾ ਕੱਢਦੇ ਹੋਏ ਕਿਸੇ ਗੱਲ ਨੂੰ ਲੈ ਕੇ ਦਾਣਾ ਮੰਡੀ ਮਾੜੀ ਮੇਘਾ ਦਾ ਟਾਈਮ ਪਾਇਆ ਗਿਆ ਸੀ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਇਕ-ਦੂਜੇ ਉਪਰ ਗੋਲੀਆਂ ਚਲਾਈਆਂ ਗਈਆਂ ਪ੍ਰੰਤੂ ਇਸ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ, ਇਕ ਸ਼ਰਧਾਲੂ ਦੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏ.ਐੱਸ.ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਨੇ ਦੋਵਾਂ ਧਿਰਾਂ ਦੇ ਮੁਲਜ਼ਮ ਗੁਰਲਾਲ ਸਿੰਘ ਪੁੱਤਰ ਇੰਦਰਜੀਤ ਸਿੰਘ, ਰੋਬਿਨਪ੍ਰੀਤ ਸਿੰਘ ਪੁੱਤਰ ਮਹਿਲ ਸਿੰਘ, ਸਿਮਰਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਗੁਰਭੇਜ ਸਿੰਘ ਪੁੱਤਰ ਗੁਰਜੰਟ ਸਿੰਘ, ਬਲਰਾਜ ਸਿੰਘ ਉਰਫ ਬੌਬੀ ਪੁੱਤਰ ਬਖਸ਼ੀਸ਼ ਸਿੰਘ, ਜਗਰੂਪ ਸਿੰਘ ਪੁੱਤਰ ਸੁਖਵਿੰਦਰ ਸਿੰਘ, ਮੁਹੱਬਤ ਚੀਮਾ ਤੋਂ ਇਲਾਵਾ ਛੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- 13 ਸਾਲਾ ਕੁੜੀ ਨਾਲ ਗੁਆਂਢ 'ਚ ਰਹਿੰਦੇ 2 ਮੁੰਡਿਆਂ ਨੇ ਕੀਤਾ ਜਬਰ-ਜ਼ਿਨਾਹ, ਵੀਡੀਓ ਬਣਾ ਕੇ ਕਰ 'ਤੀ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News