ਅੰਮ੍ਰਿਤਸਰ ’ਚ ਨੌਜਵਾਨ ’ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, ਹਾਲਤ ਨਾਜ਼ੁਕ
Monday, Apr 24, 2023 - 11:46 AM (IST)
ਅੰਮ੍ਰਿਤਸਰ (ਸਾਗਰ)- ਅੰਮ੍ਰਿਤਸਰ ’ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਤਪਈ ਰੋਡ ਪੁਤਾਨ ਪੁਰਾ ਇਲਾਕੇ ’ਚ ਅਣਪਛਾਤੇ ਵਿਅਕਤੀ ਨੇ ਸੁਰਜੀਤ ਸਿੰਘ ਨਾਂ ਦੇ ਵਿਅਕਤੀ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੁਰਜੀਤ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਗੁਰੂ ਨਾਨਕ ਦੇਵ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਹਰੀਕੇ ਥਾਣੇ ਨੇੜਿਓਂ ਹੈਂਡ ਗ੍ਰਨੇਡ ਤੇ ਕਾਰਤੂਸ ਬਰਾਮਦ, ਇਲਾਕੇ 'ਚ ਫ਼ੈਲੀ ਸਨਸਨੀ
ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਜੋ ਕਿ ਰਿਕਵਰੀ ਦਾ ਕੰਮ ਕਰਦਾ ਹੈ। ਹਮਲੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਦੋਸ਼ੀ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਟਖਾਲਸਾ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਪੁਲਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕਰਕੇ ਹਮਲਾਵਰ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ- 25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕੀ ਆਵਾਜ਼, 27 ਨੂੰ ਗਵਰਨਰ ਨੂੰ ਸੌਂਪੇ ਜਾਣਗੇ ਪ੍ਰੋਫ਼ਾਰਮੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।