ਘਰ ‘ਚ ਦਾਖਲ ਹੋ ਚਲਾਈਆਂ ਗੋਲੀਆਂ, 2 ਜ਼ਖਮੀ, 8 ਖ਼ਿਲਾਫ਼ ਮਾਮਲਾ ਦਰਜ

Thursday, Jun 06, 2024 - 11:15 AM (IST)

ਤਰਨਤਾਰਨ/ਝਬਾਲ (ਰਮਨ,ਨਰਿੰਦਰ)-ਘਰ ਵਿੱਚ ਹੋਈ ਚੋਰੀ ਸਬੰਧੀ ਇਲਜ਼ਾਮ ਲਗਾਉਣ ਦੇ ਚਲਦਿਆਂ ਘਰ ਅੰਦਰ ਦਾਖ਼ਲ ਹੋ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ ਜਿਨਾਂ ਨੂੰ ਹਸਪਤਾਲਾਂ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ ਅੱਠ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕਰਮ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਗੰਡੀਵਿੰਡ ਨੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਬੀਤੀ ਚਾਰ ਜੂਨ ਦੀ ਦੁਪਹਿਰ ਕਰੀਬ ਦੋ ਵਜੇ ਜਦੋਂ ਉਹ ਆਪਣੇ ਘਰ ਵਿੱਚ ਮੌਜੂਦ ਸੀ ਤਾਂ ਪਾਲ ਸਿੰਘ ਪੁੱਤਰ ਸੋਨੂ ਸਿੰਘ, ਨਿਰਵੈਲ ਸਿੰਘ ਪੁੱਤਰ ਵਿਰਸਾ ਸਿੰਘ ਵਾਸੀਆਨ ਗੰਡੀਵਿੰਡ ਅਤੇ ਆਕਾਸ਼ਦੀਪ ਸਿੰਘ ਉਰਫ ਜੱਸੀ ਪੁੱਤਰ ਸੁਖਦੇਵ ਸਿੰਘ ਵਾਸੀ ਮਾੜੀ ਉਦੋਕੇ ਤੋਂ ਇਲਾਵਾ ਪੰਜ ਅਣਪਛਾਤੇ ਵਿਅਕਤੀ ਜਿਨਾਂ ਕੋਲ ਪਿਸਤੋਲ ਮੌਜੂਦ ਸਨ ਵੱਲੋਂ ਘਰ ਵਿੱਚ ਦਾਖ਼ਲ ਹੋ ਜਾਨੋ ਮਾਰਨ ਦੀ ਨੀਅਤ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ ਗਏ। 

ਇਹ ਵੀ ਪੜ੍ਹੋ :  ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਜੇਤੂ ਕਰਾਰ

ਇਸ ਦੌਰਾਨ ਉਸ 'ਤੇ ਦਾਤਰ ਨਾਲ ਸਿਰ ਵਿੱਚ ਹਮਲਾ ਕੀਤਾ ਗਿਆ ਜਿਸ ਤੋਂ ਬਾਅਦ ਉਸ ਦੇ ਚਾਚੇ ਦਾ ਮੁੰਡਾ ਬਿਕਰਮਜੀਤ ਸਿੰਘ ਪੁੱਤਰ ਰਾਮ ਸਿੰਘ ਅੱਗੇ ਆ ਗਿਆ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਹਵਾਈ ਫਾਇਰ ਕੀਤੇ ਜਿਸ ਦੌਰਾਨ ਇੱਕ ਫਾਇਰ ਬਿਕਰਮਜੀਤ ਸਿੰਘ ਦੀ ਛਾਤੀ ਵਿੱਚ ਜਾ ਲੱਗਾ। ਇਸ ਹਮਲੇ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਉਸ ਨੂੰ ਅਤੇ ਚਾਚੇ ਦੇ ਮੁੰਡੇ ਬਿਕਰਮਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ। ਕਰਮ ਸਿੰਘ ਨੇ ਦੱਸਿਆ ਕਿ ਇਸ ਝਗੜੇ ਦੀ ਵਜ੍ਹਾ ਰੰਜਿਸ਼ ਇਹ ਹੈ ਕਿ ਉਸਦੇ ਤਾਇਆ ਸੁਰਜੀਤ ਸਿੰਘ ਦੇ ਮੁੰਡੇ ਸਤਬੀਰ ਸਿੰਘ 'ਤੇ ਦੋਸ਼ੀ ਆਪਣੇ ਘਰ ਵਿੱਚ ਹੋਈ ਚੋਰੀ ਦਾ ਇਲਜ਼ਾਮ ਲਗਾਉਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਕਰਮ ਸਿੰਘ ਨੇ ਦੱਸਿਆ ਕਿ ਉਕਤ ਸਾਰੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ  ਵੀ ਪੜ੍ਹੋ- ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਨੇ ਮਾਰੀ ਹੈਟ੍ਰਿਕ, ਹਾਸਲ ਕੀਤੀ ਵੱਡੀ ਜਿੱਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Shivani Bassan

Content Editor

Related News