GNDU ਯੂਨੀਵਰਸਿਟੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ, ਕਿਹਾ-ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ

Friday, Jul 26, 2024 - 02:18 PM (IST)

GNDU ਯੂਨੀਵਰਸਿਟੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ, ਕਿਹਾ-ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ

ਅੰਮ੍ਰਿਤਸਰ (ਜ.ਬ.)-ਵਿਦਿਆਰਥੀਆਂ ਦੇ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀ ਸੱਥ ਨੇ ਬੀਤੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜਥੇਬੰਦੀ ਦੇ ਮੀਤ ਪ੍ਰਧਾਨ ਜਸਕਰਨ ਸਿੰਘ ਜ਼ੀਰਾ, ਕਰਨਵੀਰ ਸਿੰਘ ਵਿਰਕ, ਗੁਰਵਿੰਦਰ ਸਿੰਘ ਵਰਪਾਲ ਦੀ ਅਗਵਾਈ ਹੇਠ ਭੁੱਖ ਹੜਤਾਲ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਕਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵਿਚ ਮੁੱਖ ਤੌਰ ’ਤੇ ਪੇਂਡੂ ਅਤੇ ਸਰਹੱਦੀ ਖੇਤਰਾਂ ਦੇ ਵਿਦਿਆਰਥੀਆਂ ਅਤੇ 1984 ਦੇ ਦੰਗਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਵੱਖ-ਵੱਖ ਕੋਰਸਾਂ ਵਿਚ 7, 3 ਅਤੇ 2 ਫੀਸਦੀ ਰਾਖਵਾਂਕਰਨ ਕੋਟਾ ਬਹਾਲ ਕਰਨਾ ਸ਼ਾਮਲ ਹੈ, ਜੋ ਹਰ ਸਾਲ ਕੀਤਾ ਜਾਣਾ ਚਾਹੀਦਾ ਹੈ। ਫੀਸ ਵਾਧੇ ਨੂੰ ਰੋਕਿਆ ਜਾਵੇ ਅਤੇ ਇਸ ਸਾਲ ਕੀਤਾ ਵਾਧਾ ਵਾਪਸ ਲਿਆ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

ਉਨ੍ਹਾਂ ਕਿਹਾ ਕਿ ਜੀ. ਐੱਨ. ਡੀ. ਯੂ. ਵਿਚ ਦੂਜੇ ਰਾਜਾਂ ਦੇ ਪ੍ਰੋਫੈਸਰਾਂ ਅਤੇ ਮੁਲਾਜ਼ਮਾਂ ਨੂੰ ਯੂਨੀਵਰਸਿਟੀ ਵਿਚ ਰੱਖਣਾ ਬੰਦ ਕੀਤਾ ਜਾਵੇ, ਨਾਨ-ਟੀਚਿੰਗ ਯੂਨੀਅਨ, ਟੀਚਿੰਗ ਯੂਨੀਅਨ ਅਤੇ ਆਫੀਸਰਜ਼ ਐਸੋਸੀਏਸ਼ਨ ਦੀ ਤਰਜ਼ ’ਤੇ ਯੂਨੀਵਰਸਿਟੀ ਵਿਚ ਵਿਦਿਆਰਥੀ ਕੌਂਸਲ ਮੁੜ ਸਥਾਪਿਤ ਕੀਤੀ ਜਾਵੇ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ ਅਤੇ ਜੇਕਰ ਮੰਗਾਂ ਦੀ ਪੂਰਤੀ ਨਾ ਹੋਈ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ।

ਇਹ ਵੀ ਪੜ੍ਹੋ- ਹੁਣ ਸ਼ਰਾਬ ਪੀ ਕੇ ਤੇ ਗਲਤ ਢੰਗ ਨਾਲ ਕਾਰ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News