ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਪਦਮ ਸ੍ਰੀ ਵਿਕਰਮ ਸਿੰਘ ਸਾਹਨੀ

Monday, Aug 01, 2022 - 03:30 PM (IST)

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਪਦਮ ਸ੍ਰੀ ਵਿਕਰਮ ਸਿੰਘ ਸਾਹਨੀ

ਅੰਮ੍ਰਿਤਸਰ (ਸਰਬਜੀਤ) - ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮ ਸ੍ਰੀ ਵਿਕਰਮ ਸਿੰਘ ਸਾਹਨੀ ਬੀਤੀ ਦੇਰ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਘਰ ਦੇ ਦਰਸ਼ਨ ਕਰਦੇ ਸਮੇਂ ਉਨ੍ਹਾਂ ਦੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਵਿਕਰਮ ਸਿੰਘ ਸਾਹਨੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਕਰਮ ਸਿੰਘ ਸਾਹਨੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਇਕ ਹਜ਼ਾਰ ਨੌਜਵਾਨਾਂ ਨੂੰ ਵੱਖ-ਵੱਖ ਪ੍ਰਾਈਵੇਟ ਖੇਤਰਾਂ ਵਿਚ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। 


author

rajwinder kaur

Content Editor

Related News