ਸਿੱਖ ਰਹਿਤ ਮਰਿਆਦਾ ਅਨੁਸਾਰ ਝੁਲਾਏ ਸ੍ਰੀ ਨਿਸ਼ਾਨ ਸਾਹਿਬ

Tuesday, Aug 27, 2024 - 12:13 PM (IST)

ਸਿੱਖ ਰਹਿਤ ਮਰਿਆਦਾ ਅਨੁਸਾਰ ਝੁਲਾਏ ਸ੍ਰੀ ਨਿਸ਼ਾਨ ਸਾਹਿਬ

ਬਾਬਾ ਬਕਾਲਾ ਸਾਹਿਬ (ਅਠੌਲ਼ਾ)- ਗੁਰਦੁਆਰਾ ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਸ੍ਰੀ ਨਿਸ਼ਾਨ ਸਾਹਿਬ ਝੁਲਾਉਣ ਦੀ ਸੇਵਾ ਕੀਤੀ ਗਈ । ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਦੱਸਿਆ ਕਿ ਸਾਰੇ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ’ਤੇ ਸ੍ਰੀ ਨਿਸ਼ਾਨ ਸਾਹਿਬ ਦੇ ਚੋਲੇ ਬਦਲੇ ਜਾ ਰਹੇ ਹਨ, ਇਸ ਮੌਕੇ ਹੈੱਡਗ੍ਰੰਥੀ ਭਾਈ ਕੇਵਲ ਸਿੰਘ ਨੇ ਅਰਦਾਸ ਕੀਤੀ । 

ਇਸ ਮੌਕੇ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ, ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਕਾਊਟੈਂਟ ਅਮਰਜੀਤ ਸਿੰਘ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ (ਦੋਵੇਂ ਇੰਚਾਰਜ ਲੰਗਰ) ਗੁਰਮਿੰਦਰ ਸਿੰਘ ਡੱਲਾ, ਜਰਮਨਜੀਤ ਸਿੰਘ ਜਲਾਲ ਉਸਮਾਂ ਅਤੇ ਹੋਰ ਸਟਾਫ ਮੌਜੂਦ ਸੀ ।


author

Shivani Bassan

Content Editor

Related News