DC ਵਿਸ਼ੇਸ਼ ਸਾਰੰਗਲ ਵੱਲੋਂ ਸਿੱਧਪੁਰਾ ਧੁੱਸੀ ਬੰਨ੍ਹ ਦੀ ਮਜ਼ਬੂਤੀ ਤੇ ਉੱਚਾਈ ਦੇ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ

Friday, Jul 05, 2024 - 04:11 PM (IST)

DC ਵਿਸ਼ੇਸ਼ ਸਾਰੰਗਲ ਵੱਲੋਂ ਸਿੱਧਪੁਰਾ ਧੁੱਸੀ ਬੰਨ੍ਹ ਦੀ ਮਜ਼ਬੂਤੀ ਤੇ ਉੱਚਾਈ ਦੇ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਬਿਆਸ ਦਰਿਆ ਦੇ ਸਿੱਧਪੁਰਾ ਧੁੱਸੀ ਬੰਨ੍ਹ ਦੀ ਉਚਾਈ ਤੇ ਪਕਿਆਈ ਦੇ ਚੱਲ ਰਹੇ ਪ੍ਰੋਜੈਕਟ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਰੇਨਜ਼ ਵਿਭਾਗ ਦੇ ਐਕਸੀਅਨ ਦਿਲਪ੍ਰੀਤ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਧੁੱਸੀ ਬੰਨ੍ਹ ਨੂੰ ਉੱਚਾ ਤੇ ਮਜ਼ਬੂਤ ਕੀਤੇ ਜਾਣ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਤਹਿ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 7 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣਾ ਸ਼ਾਲਾ ਨੇੜੇ ਬਿਆਸ ਦਰਿਆ ਦੇ ਸਿੱਧਪੁਰਾ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਨਾਲ ਇਸਨੂੰ 3 ਤੋਂ 4 ਫੁੱਟ ਉੱਚਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 13 ਕਿਲੋਮੀਟਰ ਲੰਮੇ ਇਸ ਬੰਨ ਦੇ ਪ੍ਰੋਜੈਕਟ ਨੂੰ ਇਸੇ ਸਾਲ ਅਕਤੂਬਰ-ਨਵੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ-  GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੀਤੇ ਸਾਲ ਪੁਰਾਣਾ ਸ਼ਾਲਾ ਦੇ ਨਜ਼ਦੀਕ ਇਸ ਜਗ੍ਹਾ ਤੋਂ ਧੁੱਸੀ ਬੰਨ੍ਹ ਵਿੱਚ ਪਾੜ ਪਿਆ ਸੀ ਜਿਸ ਕਾਰਨ ਕਈ ਪਿੰਡਾਂ ਵਿੱਚ ਹੜ੍ਹ ਆ ਗਿਆ ਸੀ। ਉਨ੍ਹਾਂ ਕਿਹਾ ਕਿ ਡਰੇਨਜ਼ ਵਿਭਾਗ ਵੱਲੋਂ ਧੁੱਸੀ ਬੰਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪਾਣੀ ਧੁੱਸੀ ਬੰਨ੍ਹ ਉਪਰੋਂ ਓਵਰ-ਫਲੋ ਨਾ ਕਰੇ ਇਸ ਲਈ ਇਸਨੂੰ 3 ਤੋਂ 4 ਫੁੱਟ ਤੱਕ ਉੱਚਾ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ ਉੱਪਰ ਚੱਲ ਰਿਹਾ ਹੈ, ਜਿਸਨੂੰ ਜਲਦੀ ਮੁਕੰਮਲ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪਿਛਲੇ 5 ਸਾਲਾਂ ਦੇ ਮੁਕਾਬਲੇ ਸਭ ਤੋਂ ਘੱਟ ਬਾਰਿਸ਼ ਵਾਲਾ ਰਿਹਾ ਜੂਨ ਮਹੀਨਾ, ਚੰਡੀਗੜ੍ਹ ’ਚ ਟੁੱਟਿਆ ਰਿਕਾਰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News