ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਹੋਏ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ

Sunday, May 12, 2024 - 02:42 PM (IST)

ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਹੋਏ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ

ਝਬਾਲ(ਨਰਿੰਦਰ)- ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਛੋਟੇ ਸਿੱਧੂ ਨਾਲ ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਛੋਟੇ ਸਿੱਧੂ ਦੇ ਜਨਮ ਤੋਂ ਬਾਅਦ ਪੁੱਤਰਾਂ ਦੇ ਦਾਨੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨ ਦੇ ਦਰਸ਼ਨ ਦੀਦਾਰੇ ਕਰਨ ਦੀ ਉਨ੍ਹਾਂ ਦੇ ਪਰਿਵਾਰ ਦੀ ਦਿਲੀ ਤਮੰਨਾ ਸੀ। 

ਇਹ ਵੀ ਪੜ੍ਹੋ- ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਜਿਸ ਕਰਕੇ ਉਹ ਪਰਿਵਾਰ ਸਣੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਅਸ਼ੀਰਵਾਦ ਲੈਣ ਤੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਲਈ ਇਥੇ ਨਤਮਸਤਕ ਹੋਣ ਲਈ ਆਏ ਹਨ। ਇਸ ਮੌਕੇ ਉਨ੍ਹਾਂ ਦੀ ਪਤਨੀ, ਛੋਟਾ ਸਿੱਧੂ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ।

ਇਹ ਵੀ ਪੜ੍ਹੋ- ਗਰਮੀ ਨਾਲ ਬੇਹਾਲ ਹੋਏ ਲੋਕ, 42 ਡਿਗਰੀ ਤੱਕ ਪੁਹੰਚਿਆ ਗੁਰਦਾਸਪੁਰ ਦਾ ਤਾਪਮਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News