ਸਿੱਧੂ ਮੂਸੇਵਾਲਾ ਕਤਲ ਕਾਂਡ: ਪੁਲਸ ਨੇ 7 ਗੈਂਗਸਟਰਾਂ ਦੇ ਘਰਾਂ ’ਚ ਕੀਤੀ ਛਾਪੇਮਾਰੀ

06/09/2022 6:44:05 PM

ਗੁਰਦਾਸਪੁਰ - ਬੀਤੀ ਰਾਤ ਗੁਰਦਾਸਪੁਰ ਦੀ ਪੁਲਸ ਵਲੋਂ ਘੱਟੋ-ਘੱਟ 7 ਗੈਂਗਸਟਰਾਂ ਦੇ ਘਰਾਂ 'ਤੇ ਛਾਪੇਮਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਜਿਨ੍ਹਾਂ ਗੈਂਗਸਟਰਾਂ ਦੇ ਘਰਾਂ ’ਚ ਛਾਪੇਮਾਰੀ ਕੀਤੀ, ਉਹ ਸਾਰੇ ਵੱਖ-ਵੱਖ ਜੇਲ੍ਹਾਂ 'ਚ ਬੰਦ ਹਨ। ਸੁਖਦੀਪ ਸਿੰਘ ਉਰਫ਼ ਭੂਰਾ ਅਤੇ ਜਸਬੀਰ ਸਿੰਘ ਉਰਫ਼ ਜੱਸਾ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹਨ, ਜਦਕਿ ਬਾਕੀ ਦੇ ਗੈਂਗਸਟਰ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ

ਇਸ ਸਬੰਧ ’ਚ ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਨੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਬਣਾਈ ਹੈ, ਜੋ ਸਿੱਧੇ ਤੌਰ 'ਤੇ ਉਸਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਸੁਖਦੀਪ ਅਤੇ ਜਸਬੀਰ ਤੋਂ ਇਲਾਵਾ ਜਿਨ੍ਹਾਂ ਗੈਂਗਸਟਰਾਂ ਦੇ ਘਰ ਦੀ ਤਲਾਸ਼ੀ ਲਈ ਗਈ ਹੈ, ਉਨ੍ਹਾਂ ਵਿੱਚ ਰਵਿੰਦਰ ਸਿੰਘ, ਤਰਨਜੋਤ ਸਿੰਘ ਤੰਨਾ, ਸੁਖਰਾਜ ਸਿੰਘ ਉਰਫ ਸੁੱਖ ਭਿਖਾਰੀਵਾਲ, ਰਜਿੰਦਰ ਸਿੰਘ ਨਿੱਕੂ, ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ ਅਤੇ ਗੁਰਜੀਤ ਸਿੰਘ ਸ਼ਾਮਲ ਹਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ : ਭੈਣ ਦੇ ਪ੍ਰੇਮ ਵਿਆਹ ਤੋਂ ਖਫ਼ਾ ਭਰਾ ਨੇ ਦੋਸਤਾਂ ਨਾਲ ਮਿਲ ਜੀਜੇ ਨੂੰ ਗੋਲੀਆਂ ਨਾਲ ਭੁੰਨਿਆ

ਸੀਨੀਅਰ ਪੁਲਸ ਅਧਿਕਾਰੀਆਂ ਨੂੰ ਸ਼ੱਕ ਸੀ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੁਰਦਾਸਪੁਰ ਦੇ ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਦੇ ਸੰਪਰਕ ਵਿੱਚ ਹੋ ਸਕਦੇ ਹਨ। ਮੁਲਜ਼ਮ ਉਕਤ ਗੈਂਗਸਟਰਾਂ ਦੇ ਰਿਸ਼ਤੇਦਾਰਾਂ ਕੋਲ ਹਥਿਆਰ ਅਤੇ ਗੋਲਾ ਬਾਰੂਦ ਰੱਖ ਸਕਦੇ ਹਨ, ਜਿਸ ਕਰਕੇ ਸਾਨੂੰ ਸੁਚੇਤ ਰਹਿਣਾ ਪਵੇਗਾ। ਅਫ਼ਸਰਾਂ ਦਾ ਦਾਅਵਾ ਹੈ ਕਿ ਇਨ੍ਹਾਂ 7 ਗੈਂਗਸਟਰਾਂ 'ਚੋਂ ਸੁੱਖ ਭਿਖਰਵਾਲ ਅਤੇ ਗਿਆਨ ਖਰਲ ਸਭ ਤੋਂ ਖ਼ਤਰਨਾਕ ਸਨ।

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ


rajwinder kaur

Content Editor

Related News