ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਅਦ ਵੀ ਨਹੀਂ ਮਿਲਿਆ ਸਿੱਖ ਕੌਮ ਨੂੰ ਇਨਸਾਫ਼: ਪ੍ਰਧਾਨ ਹਰਜਿੰਦਰ ਧਾਮੀ

08/08/2022 10:16:59 AM

ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਅਦ ਵੀ ਸਿੱਖਾਂ ਨੂੰ ਇਨਸਾਫ ਨਹੀ ਮਿਲਿਆ ਹੈ। ਪੱਤਰਕਾਰਾ ਨਾਲ ਗਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜੇਲ੍ਹਾਂ ਵਿਚ ਬੰਦੀ ਸਿੱਖ ਸਜ਼ਾਵਾਂ ਪੂਰੀਆਂ ਕਰ ਚੁੱਕੇ ਹੋਣ ਦੇ ਬਾਵਜੂਦ ਅੱਜ ਵੀ ਕੈਦ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਇਸ ਧਰਤੀ ’ਤੇ ਵਖਰਾ ਕਾਇਦਾ ਕਾਨੂੰਨ ਬਣਦਾ ਹੈ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਹਿਲ ਕਰਦਿਆਂ ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਐਲਾਨ ਨੂੰ ਪੂਰਾ ਕਰਨ ’ਤੇ 9 ਬੰਦੀ ਸਿੰਘ ਰਿਹਾਅ ਕਰਾਂਗੇ। ਪ੍ਰਧਾਨ ਮੰਤਰੀ ਕੋਲ ਮੌਕਾ ਹੈ ਤੇ ਉਹ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 9 ਬੰਦੀ ਸਿੰਘਾਂ ਨੂੰ ਰਿਹਾਅ ਕਰ ਦੇਣ। ਉਨ੍ਹਾਂ ਕਿਹਾ ਕਿ ਇਹ ਇਕ ਚੰਗਾ ਮੌਕਾ ਹੈ ਇਕ ਪਾਸੇ ਅਸੀ ਗੁਰੂ ਕਾ ਬਾਗ ਦੇ ਮੌਰਚੇ ਦੀ ਸ਼ਤਾਬਦੀ ਮਨਾ ਰਹੇ ਹਾਂ ਤੇ ਦੂਜੇ ਪਾਸੇ ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾਵੇ। ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਪੰਜਾਬੀਆਂ ਦੀ ਅਹਿਮ ਭੂਮਿਕਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ

ਉਨ੍ਹਾਂ ਕਿਹਾ ਕਿ ਸਤਿਆਗ੍ਰਹਿ ਵੀ ਗੁਰੂ ਕੇ ਬਾਗ ਮੋਰਚੇ ਤੋਂ ਬਾਅਦ ਸ਼ੁਰੂ ਹੋਇਆ ਸੀ। ਦੇਸ਼ ਦੇ ਵੱਡੇ ਲੀਡਰਾਂ ਨੇ ਗੁਰੂ ਕੇ ਬਾਗ ਮੋਰਚੇ ਤੋਂ ਸੇਧ ਲੈ ਕੇ ਸਤਿਆਗ੍ਰਹਿ ਸ਼ੁਰੂ ਕੀਤਾ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੀ ਅੰਨ੍ਹੀ ਤੇ ਬੋਲ਼ੀ ਸਰਕਾਰ ਨੂੰ ਅਪੀਲ ਹੈ ਕਿ ਲੰਮੇ ਸਮੇਂ ਤੋਂ ਨਜ਼ਰਬੰਦ ਜੁਝਾਰੂ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਮੁਹਿੰਮ ’ਤੇ ਟਿਪਣੀ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਲੋਕ ਅੱਜ ਦਿੱਲੀ ਤੋਂ ਆ ਕੇ ਈਸਾਈ ਮਤ ਨੂੰ ਠਲ੍ਹ ਪਾਉਣ ਦੀਆਂ ਗਲਾਂ ਕਰ ਰਹੇ ਹਨ। 1973 ਵਿਚ ਬਣੀ ਕਮੇਟੀ ਨੂੰ 2022 ਵਿਚ ਪੰਜਾਬ ਦੀ ਯਾਦ ਕਿਵੇ ਆਈ, ਇਹ ਇਕ ਡੂੰਘੀ ਸਾਜ਼ਿਸ਼ ਹੈ।


rajwinder kaur

Content Editor

Related News