ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ : ਐਡਵੋਕੇਟ ਧਾਮੀ

Friday, May 23, 2025 - 02:11 PM (IST)

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ : ਐਡਵੋਕੇਟ ਧਾਮੀ

ਜੈਤੋ (ਪਰਾਸ਼ਰ)- ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ਿੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਕੀਤੇ ਗਏ ਫੈਸਲਿਆਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਕੀਤੇ ਆਦੇਸ਼ ਨਾਲ ਕੌਮ ਅੰਦਰ ਚੰਗਾ ਸੁਨੇਹਾ ਨਹੀਂ ਗਿਆ।

 ਇਹ ਵੀ ਪੜ੍ਹੋ- ਪੰਜਾਬੀਓ ਕਰ ਲਓ 2 ਦਿਨ ਦਾ ਹੋਰ ਸਬਰ, ਲਗਾਤਾਰ ਤਿੰਨ ਦਿਨ ਪਵੇਗਾ ਮੀਂਹ

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥਕ ਸੰਸਥਾਵਾਂ ਅਤੇ ਪੰਥਕ ਮਸਲਿਆਂ ਨੂੰ ਸੰਜੀਦਗੀ ਨਾਲ ਹੀ ਹੱਲ ਕਰਨਾ ਚਾਹੀਦਾ ਹੈ ਅਤੇ ਇਸ ਲਈ ਆਪਸੀ ਵਿਚਾਰ-ਵਟਾਂਦਰੇ ਦਾ ਰਾਹ ਹੀ ਬਿਹਤਰ ਰਸਤਾ ਹੈ। ਉਨ੍ਹਾਂ ਆਖਿਆ ਕਿ ਕੌਮ ਦੀਆਂ ਸੰਸਥਾਵਾਂ ਅਤੇ ਤਖ਼ਤ ਸਾਹਿਬਾਨ ਤੋਂ ਪੂਰਾ ਸਿੱਖ ਜਗਤ ਪ੍ਰੇਰਣਾ ਲੈਂਦਾ ਹੈ ਪਰ ਅਜਿਹੇ ਆਪਸੀ ਟਕਰਾਅ ਵਾਲੇ ਮਾਹੌਲ ਨਾਲ ਕੌਮ ਅੰਦਰ ਦੁਬਿਧਾ ਬਣੀ ਹੈ।

 ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਮਾਂ ਕੌਮ ਲਈ ਬੇਹੱਦ ਸੰਜੀਦਾ ਅਤੇ ਚੁਣੌਤੀਆਂ ਭਰਪੂਰ ਹੈ, ਜਿਸ ਨੂੰ ਵੇਖਦਿਆਂ ਸਿੱਖ ਸੰਸਥਾਵਾਂ ਨੂੰ ਇਕਜੁੱਟਤਾ ਨਾਲ ਅੱਗੇ ਵਧਣਾ ਪਵੇਗਾ। ਉਨ੍ਹਾਂ ਆਖਿਆ ਕਿ ਮੌਜੂਦਾ ਮਾਮਲੇ ਪ੍ਰਤੀ ਸਿੱਖ ਪ੍ਰੰਪਰਾਵਾਂ, ਸਿਧਾਂਤਾਂ ਅਤੇ ਸਰਬਉੱਚ ਸੰਸਥਾਵਾਂ ਦੇ ਵਕਾਰ ਨੂੰ ਬਰਕਰਾਰ ਰੱਖਣ ਦੇ ਯਤਨ ਵੱਲ ਵਧਣਾ ਚਾਹੀਦਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News