ਰਾਸ਼ਟਰੀ ਰਿਕਾਰਡ ਤੋੜਨ ਵਾਲੇ ਸਿੱਖ ਦੌੜਾਕ ਗੁਰਿੰਦਰਵੀਰ ਸਿੰਘ ’ਤੇ ਸਿੱਖ ਕੌਮ ਨੂੰ ਮਾਣ : ਜਥੇ. ਗੜਗੱਜ

Sunday, May 24, 2026 - 10:07 PM (IST)

ਰਾਸ਼ਟਰੀ ਰਿਕਾਰਡ ਤੋੜਨ ਵਾਲੇ ਸਿੱਖ ਦੌੜਾਕ ਗੁਰਿੰਦਰਵੀਰ ਸਿੰਘ ’ਤੇ ਸਿੱਖ ਕੌਮ ਨੂੰ ਮਾਣ : ਜਥੇ. ਗੜਗੱਜ

ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਨੂੰ ਭਾਰਤ ’ਚ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ ਤੋੜਨ ਅਤੇ 10.09 ਸੈਕਿੰਡਾਂ ’ਚ ਦੌੜ ਪੂਰੀ ਕਰਕੇ ਸਭ ਤੋਂ ਤੇਜ਼ ਦੌੜਾਕ ਬਣਨ ’ਤੇ ਵਧਾਈ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਗੁਰਿੰਦਰਵੀਰ ਸਿੰਘ ਦੀ ਪ੍ਰਾਪਤੀ ’ਤੇ ਸਿੱਖ ਕੌਮ ਨੂੰ ਮਾਣ ਹੈ ਅਤੇ ਇਹ ਸਮੂਹ ਸਿੱਖ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ, ਜਿਸ ਤੋਂ ਸੇਧ ਲੈ ਕੇ ਨੌਜਵਾਨ ਆਪਣੇ ਜੀਵਨ ’ਚ ਅੱਗੇ ਵਧਣ ਅਤੇ ਉੱਚੇ ਮੁਕਾਮ ਹਾਸਲ ਕਰਨ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਸਿੱਖ ਜਵਾਨੀ ਦੇਸ਼ ਦੁਨੀਆ ਅੰਦਰ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਉਹ ਆਪਣੇ ਆਪ ਨੂੰ ਸਿੱਖਿਆ, ਖੇਡਾਂ, ਕਿਰਤ ਅਤੇ ਗੁਰੂ ਘਰ ਅੰਦਰ ਸੇਵਾ ਕਾਰਜਾਂ ’ਚ ਰੁੱਝਿਆ ਰੱਖਣ ਅਤੇ ਨਸ਼ੇ ਦੀ ਅਲਾਮਤ ਤੋਂ ਬਿਲਕੁਲ ਦੂਰ ਰਹਿਣ।


author

Inder Prajapati

Content Editor

Related News