ਸਿੱਖ ਕੌਮ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਡਟ ਕੇ ਖੜ੍ਹੀ: ਜਥੇਦਾਰ ਗੜਗੱਜ
Saturday, Aug 09, 2025 - 06:17 PM (IST)

ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੜਗੱਜ ਨੇ ਰੱਖੜ ਪੁਨੀਆ ਮੌਕੇ ਸਿੱਖ ਸੰਗਤ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ‘ਚ ਸਿੱਖ ਕੌਮ ਨੂੰ ਦੇਸ਼ ਅੰਦਰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਡੇ ਧਾਰਮਿਕ ਕਕਾਰਾਂ ‘ਤੇ ਸਵਾਲ ਚੁੱਕੇ ਜਾ ਰਹੇ ਹਨ ਅਤੇ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਲੁਹਾਏ ਜਾ ਰਹੇ ਹਨ।
ਜਥੇਦਾਰ ਨੇ ਕਿਹਾ ਕਿ ਜਿਵੇਂ ਗੁਰੂ ਤੇਗ ਬਹਾਦਰ ਜੀ ਨੇ ਤਿਲਕ ਅਤੇ ਜੰਝੂ ਦੀ ਰਾਖੀ ਲਈ ਦਿੱਲੀ ਦਾ ਰੁਖ ਕੀਤਾ ਸੀ, ਉਸੇ ਤਰ੍ਹਾਂ ਅੱਜ ਵੀ ਸਿੱਖ ਕੌਮ ਆਪਣੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਡਟ ਕੇ ਖੜ੍ਹੀ ਹੈ।