ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਵਫਦ ਪਾਕਿ ਜਾਵੇਗਾ

09/21/2022 10:45:00 AM

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਦ ਕਰਦੇ ਹੋਏ ਦੱਸਿਆ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ ਜਾਰੀ ਹਨ। ਪਾਕਿਸਤਾਨ ਵਿਖੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਕਮੇਟੀ ਵਫ਼ਦ ਜਲਦ ਜਾਣ ਦੀ ਸੰਭਾਵਨਾ ਹੈ। ਇਸ ਸਬੰਧ ਵਿਚ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਨਾਲ ਲਿਖਾ ਪੜ੍ਹੀ ਜਾਰੀ ਹੈ। ਉਨ੍ਹਾਂ ਕਿਹਾ ਕਿ ਆਸ ਹੈ ਕਿ ਇਸੇ ਮਹੀਨੇ ਵਿਚ ਵਫ਼ਦ ਪਾਕਿਸਤਾਨ ਜਾਵੇਗਾ।

ਦੱਸ ਦੇਈਏ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਦੀਦਾਰ ਸਿੰਘ ਬੈਂਸ ਅਮਰੀਕਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਗੁਰਿੰਦਰਪਾਲ ਸਿੰਘ ਰਈਆ ਤੇ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਚਲਾਣੇ ’ਤੇ ਸ਼ੋਕ ਮਤੇ ਪੜ੍ਹ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ ਆਦਿ ਮੌਜੂਦ ਸਨ।


rajwinder kaur

Content Editor

Related News