ਬਾਦਲ ਪਿਓ-ਪੁੱਤ ਤੇ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ : ਸਿੱਖ ਜਥੇਬੰਦੀਆਂ

Tuesday, Feb 28, 2023 - 11:17 AM (IST)

ਬਾਦਲ ਪਿਓ-ਪੁੱਤ ਤੇ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ : ਸਿੱਖ ਜਥੇਬੰਦੀਆਂ

ਅਜਨਾਲਾ/ਅੰਮ੍ਰਿਤਸਰ (ਗੁਰਜੰਟ/ਜ.ਬ.)- ਬਹਿਬਲ ਕਲਾਂ ਗੋਲੀ ਕਾਂਡ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸਿੰਘ ਦਾ ਨਾਂ ਹੋਣ ਤੋਂ ਬਾਅਦ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ, ਸੰਤ ਬਾਬਾ ਬਲਦੇਵ ਸਿੰਘ ਜੋਗੇਵਾਲ, ਪਰਮਜੀਤ ਸਿੰਘ ਸਹੌਲੀ, ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਭਾਈ ਰਣਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਤਿੰਨਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਇਨ੍ਹਾਂ ਤਿੰਨਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ, ਕਿਉਂਕਿ ਅਸੀਂ ਇਸ ਕੇਸ ਦੇ ਖ਼ੁਦ ਗਵਾਹ ਵੀ ਹਾਂ ਤੇ ਪੀੜਤ ਵੀ ਹਾਂ।

ਇਹ ਵੀ ਪੜ੍ਹੋ- ਜੇਲ੍ਹ ’ਚ ਮਾਰੇ ਗਏ ਗੈਂਗਸਟਰਾਂ ਦਾ ਹੋਇਆ ਪੋਸਟਮਾਰਟਮ, ਪੁਲਸ ਨੇ ਪਰਿਵਾਰਕ ਮੈਂਬਰਾਂ ਨੂੰ ਸੌਂਪੀਆਂ ਲਾਸ਼ਾਂ

ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਅਸੀਂ ਮੁੱਢ ਤੋਂ ਡਰ ਕੇ ਲੜਾਈ ਲੜੀ ਹੈ ਤੇ ਇਨ੍ਹਾਂ ਵੱਲੋਂ ਕੀਤਾ ਗਿਆ ਜ਼ੁਲਮ-ਤਸ਼ੱਦਦ ਅਸੀਂ ਆਪਣੇ ਪਿੰਡੇ ’ਤੇ ਹੰਢਾਇਆ ਹੈ, ਇਸ ਲਈ ਹੁਣ ਸਿਰਫ਼ ਨਾਮ ਪਾਉਣ ਨਾਲ ਨਹੀਂ ਸਰਨਾ, ਕਿਉਂਕਿ ਇਨ੍ਹਾਂ ਦਾ ਨਾਂ ਤਾਂ ਪਹਿਲਾਂ ਨਾਮਜ਼ਦ ਸੀ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਿਚ ਬੋਲਦਾ ਸੀ ਪਰ ਅਫ਼ਸੋਸ ਕਿ ਇਨ੍ਹਾਂ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਤਿੰਨ ਸਰਕਾਰਾਂ ਬਦਲ ਗਈਆਂ ਹਨ। ਇਨ੍ਹਾਂ ਤੋਂ ਤੰਗ ਆ ਕੇ ਹੀ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਅਗਰ ਤੁਹਾਡੀ ਸਰਕਾਰ ਨੇ ਵੀ ਇਨ੍ਹਾਂ ਮੁਲਜ਼ਮਾਂ ਨੂੰ ਸਜ਼ਾ ਨਾ ਦੁਆਈ ਤਾਂ ਤੁਹਾਡੀ ਸਰਕਾਰ ਦਾ ਹਾਲ ਇਸ ਤੋਂ ਵੀ ਬੁਰਾ ਹੋਵੇਗਾ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੀਤਾ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News