ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਸਜ਼ਾਵਾਂ ਦਵਾਉਣ ਦਾ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੂੰ ਚੁੱਕਿਆ ਬੀੜਾ

Monday, Jan 01, 2024 - 06:15 PM (IST)

ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਸਜ਼ਾਵਾਂ ਦਵਾਉਣ ਦਾ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੂੰ ਚੁੱਕਿਆ ਬੀੜਾ

ਅੰਮ੍ਰਿਤਸਰ (ਜ.ਬ)- ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਕੌਮੀ ਪ੍ਰਧਾਨ ਦਲੇਰ ਸਿੰਘ ਡੋਡ ਅਤੇ ਫੈੱਡਰੇਸ਼ਨ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਰੋਡੇ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਨੂੰ ਸਜ਼ਾ ਦਵਾਉਣ ਸਬੰਧੀ ਅਤੇ ਲੰਮੇ ਸਮੇਂ ਤੋਂ ਬੀ. ਪੀ. ਤਿਵਾੜੀ ਕਮਿਸ਼ਨ ਵੱਲੋਂ ਕੀਤੀ ਹੋਈ ਜਾਂਚ ’ਤੇ ਜਲਦ ਕਾਰਵਾਈ ਕਰਨ ਸਬੰਧੀ ਮਾਨਯੋਗ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਗ੍ਰਹਿ ਮੰਤਰੀ ਪੰਜਾਬ ਤੋਂ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗੁਰਦੇਵ ਸਿੰਘ ਕਾਉਂਕੇ, ਜਿਨਾਂ ਨੂੰ 25 ਦਸੰਬਰ 1992 ਗੁਰੂ ਘਰ ਵਿੱਚੋਂ ਕਥਾ ਕਰਦਿਆਂ ਗ੍ਰਾਮ ਪੰਚਾਇਤ ਅਤੇ ਪਿੰਡ ਨਿਵਾਸੀਆਂ ਦੀ ਹਾਜ਼ਰੀ ਵਿਚ ਗ੍ਰਿਫ਼ਤਾਰ ਕਰ ਕੇ ਜਗਰਾਉਂ ਥਾਣੇ ਸੀ. ਆਈ. ਸਟਾਫ਼ ਲੁਧਿਆਣਾ ਵਿਚ ਰੱਖ ਕੇ ਅਣਮਨੁੱਖੀ ਤਸੀਹੇ ਦੇ ਕੇ 1 ਜਨਵਰੀ 1993 ਨੂੰ ਸ਼ਹੀਦ ਕਰ ਦਿੱਤਾ ਗਿਆ ਸੀ, ਉਸ ਸਬੰਧੀ 1997 ਵਿਚ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿੰਘ ਸਾਹਿਬ ਗੁਰਦੇਵ ਸਿੰਘ ਕਾਉਂਕੇ ਦੇ ਬਣਾਏ ਹੋਏ ਝੂਠੇ ਪੁਲਸ ਮੁਕਾਬਲੇ ਜਾਂਚ ਲਈ ਬੀ. ਪੀ. ਤਿਵਾੜੀ ਕਮਿਸ਼ਨ ਬਣਾਇਆ ਸੀ।

ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲੀਆਂ ਮਾਰ ਵਿਅਕਤੀ ਦਾ ਕੀਤਾ ਕਤਲ

ਤਿਵਾੜੀ ਕਮਿਸ਼ਨ ਨੇ ਆਪਣੀ ਜਾਂਚ 1999 ਵਿਚ ਪੂਰੀ ਕਰ ਕੇ ਸਰਕਾਰ ਨੂੰ ਸੌਂਪ ਦਿੱਤੀ ਸੀ ਪਰ ਪੰਥਕ ਸਰਕਾਰ ਹੋਣ ਦੇ ਬਾਵਜੂਦ ਕੌਮ ਦੇ ਜਥੇਦਾਰ ਦੇ ਬਣਾਏ ਹੋਏ ਝੂਠੇ ਪੁਲਸ ਮੁਕਾਬਲੇ ਦੀ ਜਾਂਚ ਦੱਬ ਕੇ ਰੱਖੀ ਅਤੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਅੱਜ ਫਿਰ ਇਸ ਮਸਲੇ ਨੂੰ 31 ਸਾਲਾਂ ਬਾਅਦ ਜਸਟਿਸ ਅਜੀਤ ਸਿੰਘ ਬੈਂਸ ਮਨੁੱਖੀ ਅਧਿਕਾਰ ਸੰਸਥਾ ਵੱਲੋਂ ਇਹ ਜਾਂਚ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਸੌਂਪੀ ਗਈ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News