ਬੇਅਦਬੀਆਂ ਕਾਨੂੰਨ ਬਾਰੇ ਸਿੰਘ ਸਾਹਿਬਾਨ ਨੇ ਕੀਤੀ ਵਿਸ਼ੇਸ਼ ਇਕੱਤਰਤਾ
Tuesday, May 12, 2026 - 03:57 PM (IST)
ਅੰਮ੍ਰਿਤਸਰ (ਸਰਬਜੀਤ, ਰਘੂਨੰਦਨ)– ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਸਬੰਧੀ ਸਿੱਖ ਕੌਮ ਵੱਲੋਂ ਉਠਾਏ ਜਾ ਰਹੇ ਇਤਰਾਜ਼ਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ, ਸਮੂਹ ਸਿੰਘ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਐਡੀਸ਼ਨਲ ਮੁੱਖ ਗ੍ਰੰਥੀ ਵੱਲੋਂ ਵਿਸ਼ੇਸ਼ ਇਕੱਤਰਤਾ ਕਰਕੇ ਮਾਮਲੇ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਲਈ ਕਾਨੂੰਨ ਬਣਾਉਣਾ ਨਿਸ਼ਚਿਤ ਤੌਰ ’ਤੇ ਕੌਮ ਦੇ ਹੱਕ ਵਿੱਚ ਹੈ, ਪਰ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਅਤੇ ਗ੍ਰੰਥੀ ਸਿੰਘਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਬੇਅਦਬੀ ਦੇ ਅਪਰਾਧ ਤੋਂ ਇਲਾਵਾ ਮਰਯਾਦਾ ਸਬੰਧੀ ਮਾਮਲਿਆਂ ’ਚ ਕਾਨੂੰਨੀ ਦਾਇਰੇ ਵਿਚ ਲਿਆਉਣਾ ਇਤਰਾਜ਼ਯੋਗ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ 'ਤੇ ਮੁਕੰਮਲ ਪਾਬੰਦੀ
ਸਮੂਹ ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਸੰਵੇਦਨਸ਼ੀਲ ਮਸਲੇ ’ਤੇ ਦੁਬਾਰਾ ਵਿਚਾਰ-ਮੰਥਨ ਕਰਦਿਆਂ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ। ਸਮੂਹ ਸਿੰਘ ਸਾਹਿਬਾਨ ਨੇ ਮੁੱਖ ਮੰਤਰੀ ਨੂੰ ਤੁਰੰਤ ਕਾਨੂੰਨ ਵਿੱਚੋਂ ਗ੍ਰੰਥੀ ਸ਼੍ਰੇਣੀ, ਸਿੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਖ਼ਿਲਾਫ਼ ਜਾਂਦੀਆਂ ਮੱਦਾਂ ਹਟਾਉਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
