ਭਲਕੇ ਤੋਂ ਨਹੀਂ ਹੋ ਸਕੇਗੀ ਸਿੰਗਲ ਯੂਜ ਪਲਾਸਟਿਕ ਦੀ ਵਿਕਰੀ, ਪ੍ਰਸ਼ਾਸਨ ਨੇ ਲਾਈ ਮੁਕੰਮਲ ਪਾਬੰਦੀ

06/30/2022 3:05:12 PM

ਗੁਰਦਾਸਪੁਰ (ਜੀਤ ਮਠਾਰੂ) - ਪੰਜਾਬ ਅੰਦਰ ਵਾਤਾਵਰਣ ਨੂੰ ਬਚਾਉਣ ਲਈ 1 ਜੁਲਾਈ ਤੋਂ ਸਿੰਗਲ ਯੂਜ ਪਲਾਸਟਿਕ ਦੀ ਵਿਕਰੀ, ਸਟੋਰੇਜ ਅਤੇ ਵਰਤੋਂ 'ਤੇ ਮੁਕੰਮਲ ਪਬੰਧੀ ਲਗਾ ਦਿੱਤੀ ਗਈ ਹੈ। ਇਸ ਸਬੰਧ ਵਿਚ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜਾਰੀ ਹਦਾਇਤਾਂ ਦੇ ਬਾਅਦ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕਤਾ ਫੈਲਾਊਣ ਲਈ ਗਤੀਵਿਧੀਆਂ ਤੇਜ ਕਰ ਦਿੱਤੀਆਂ ਹਨ। ਇਸ ਮੰਤਵ ਲਈ ਵਾਤਾਵਰਣ ਇੰਜੀਨੀਅਰ ਰਾਜੇਸ਼ ਕੁਮਾਰ ਨੇ ਜ਼ਿਲ੍ਹੇ ਦੀਆਂ ਮਿਊਸੀਪਲ ਕਮੇਟੀਆਂ ਦੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਕਤਲ ਕਾਂਡ: ਹਥਿਆਰ ਸਪਲਾਈ ਕਰਨ ਵਾਲਾ ਸਤਵੀਰ ਸਿੰਘ ਫਾਰਚੂਨਰ ਕਾਰ ਸਣੇ ਗ੍ਰਿਫ਼ਤਾਰ

ਇਸ ਮੌਕੇ ਉਨ੍ਹਾਂ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀ ਵਿਕਰੀ, ਸਟੋਰੇਜ ਅਤੇ ਵਰਤੋ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਲਈ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਈਅਰ ਬੱਜ, ਪਲਾਸਟਿਕ ਸਟਿਕ ਫਾਰ ਬੈਲੂਨ, ਪਲਾਸਟਿਕ ਫਲੈਗ, ਕੈਂਡੀ ਸਟਿਕਸ, ਆਈਸ ਕ੍ਰੀਮ ਸਟਿਕਸ, ਪਲਾਸਟਿਕ ਪਲੇਟ, ਕੱਪ, ਗਲਾਸ, ਪਲਾਸਟਿਕ ਫੋਰਕ, ਸਪੂਨ, ਨਾਈਫ, ਸਟਰਾਅ, ਟ੍ਰੇਅ, ਰੈਪਿੰਗ/ਪੈਕਿੰਗ ਫਿਲਮ ਆਫ ਸਵੀਟ ਬਾਕਸ, ਇੰਵੀਟੇਨ ਕਾਰਡ, ਸਿਗਰੇਟ ਪੈਕੇਟ, ਪਲਾਸਟਿਕ/ਪੀ.ਵੀ.ਸੀ. ਬੈਨਰ 100 ਮਾਈਕਰੋਨ ਤੋ ਘੱਟ ਅਤੇ ਪਲਾਸਟਿਕ ਕੈਰੀ ਬੈਗਜ ਆਦਿ ਮੁਕੰਮਲ ਤੌਰ 'ਤੇ ਬੰਦ ਹੋਣਗੇ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)


rajwinder kaur

Content Editor

Related News