ਸਰ ਛੋਟੂਰਾਮ ਦੇ ਜਨਮ ਦਿਹਾੜੇ ’ਤੇ ਅੰਮ੍ਰਿਤਸਰ-ਪਠਾਨਕੋਟ ਕੱਥੂਨੰਗਲ ਟੋਲ ਪਲਾਜ਼ਾ ’ਤੇ ਕਿਸਾਨਾਂ ਆਗੂਆਂ ਦਾ ਇਕੱਠ

02/16/2021 5:25:04 PM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) - ਸੰਯੁਕਤ ਕਿਸਾਨ ਮੋਰਚਾ ਵਲੋਂ 16 ਫਰਵਰੀ ਨੂੰ ‘ਸਰ ਛੋਟੂਰਾਮ ਦੇ ਜਨਮ ਦਿਹਾੜੇ ’ਤੇ ਦੇਸ਼ ਭਰ ’ਚ ਇਕਜੁੱਟਤਾ ਦਿਖਾਉਣ’ ਦੇ ਸਬੰਧ ’ਚ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਤਹਿਤ ਅੱਜ ਅੰਮ੍ਰਿਤਸਰ - ਪਠਾਨਕੋਟ ਮੁਖ ਮਾਰਗ ਕੱਥੂਨੰਗਲ ਟੋਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਆਗੂਆਂ ਵਲੋਂ ਇਕੱਠ ਕੀਤਾ ਗਿਆ। ਇਸ ਇਕੱਠ ’ਚ ਸਰ ਛੋਟੂਰਾਮ ਵਲੋਂ ਕਿਸਾਨੀ ਸੰਗਰਸ਼ ਬਾਰੇ ਗੱਲਬਾਤ ਕੀਤੀ ਗਈ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਹਿਸੇ ਵਜੋਂ 18 ਫਰਵਰੀ ਨੂੰ ਰੇਲ ਰੋਕੋ ਅੰਦੋਲਨ ਦੀ ਵਿਆਉਂਤ ਵੀ ਬਣਾਈ ਗਈ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਨੇ 21 ਫਰਵਰੀ ਨੂੰ ਬਰਨਾਲਾ ਵਿਖੇ ਕਿਸਾਨ ਮਜਦੂਰ ਮਹਾ ਪੰਚਾਇਤ ਦਾ ਐਲਾਨ ਕੀਤਾ ਹੈ। ਇਸ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਦੇ ਸਬੰਧ ’ਚ ਹੋ ਰਹੀ ਤਿਆਰੀ ਦੇ ਸੰਬੰਧ ’ਚ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਇਕ ਵੱਡਾ ਇਕੱਠ ਹੋਣ ਜਾ ਰਿਹਾ ਹੈ, ਜਿਸ ’ਚ ਗੁਰਦਾਸਪੁਰ ਦੇ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ’ਚ ਕਿਸਾਨ, ਮਜਦੂਰ ਸ਼ਾਮਲ ਹੋਣਗੇ।

ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ

ਪੜ੍ਹੋ ਇਹ ਵੀ ਖ਼ਬਰ - Basant Panchami 2021: ਬਸੰਤ ਪੰਚਮੀ ’ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ


rajwinder kaur

Content Editor

Related News