ਤਰਨਤਾਰਨ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ

Friday, Oct 02, 2026 - 11:34 AM (IST)

ਤਰਨਤਾਰਨ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ

ਤਰਨਤਾਰਨ (ਰਮਨ)-ਜ਼ਿਲਾ ਤਰਨਤਾਰਨ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ) ਦਾ ਕੰਮ 100 ਫੀਸਦੀ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ, ਤਰਨਤਾਰਨ ਰਾਹੁਲ ਨੇ ਦੱਸਿਆ ਕਿ ਜ਼ਿਲਾ ਤਰਨਤਾਰਨ ਨੇ ਐੱਸ. ਆਈ. ਆਰ-2026 ਦੀ ਪ੍ਰਕਿਰਿਆ ਪੂਰੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ 13 ਸਤੰਬਰ 2026 ਨੂੰ ਪ੍ਰਕਾਸ਼ਿਤ ਖਰੜਾ ਵੋਟਰ ਸੂਚੀ ਵਿਚ 7,03,161 ਵੋਟਰ ਸਨ। ਇਨ੍ਹਾਂ ’ਚੋਂ 90,189 ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਕਿਉਂਕਿ ਇਨ੍ਹਾਂ ਵੋਟਰਾਂ ਦਾ ਵੇਰਵਾ ਪਿਛਲੇ ਐੱਸ. ਆਈ. ਆਰ. ਡੇਟਾ ਨਾਲ ਮੇਲ ਨਹੀਂ ਖਾਂਦਾ ਸੀ ਜਾਂ ਉਨ੍ਹਾਂ ਦੇ ਵੇਰਵਿਆਂ ’ਚ ਤਰਕਪੂਰਨ ਖ਼ਾਮੀਆਂ ਸਨ। ਉਨ੍ਹਾਂ ਦੱਸਿਆ ਕਿ ਸੁਣਵਾਈ ਦੀ ਪ੍ਰਕਿਰਿਆ 100 ਫੀਸਦੀ ਮੁਕੰਮਲ ਕਰਨ ਤੋਂ ਬਾਅਦ, 87,900 ਵੋਟਰਾਂ ਨੂੰ ਯੋਗ ਕਰਾਰ ਦਿੱਤਾ ਗਿਆ ਅਤੇ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਅੰਤਿਮ ਵੋਟਰ ਸੂਚੀ ਵਿਚ ਸ਼ਾਮਲ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ 'ਚ ਡਿੱਗਿਆ ਤਾਪਮਾਨ

ਰਾਹੁਲ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਨਾਮ ਸ਼ਾਮਲ ਕਰਨ ਲਈ ਲੱਗਭਗ 50,211 ਨਵੇਂ ਦਾਅਵੇ ਪ੍ਰਾਪਤ ਹੋਏ ਸਨ। ਇਨ੍ਹਾਂ ਵਿਚੋਂ ਸਿਰਫ਼ 5,297 ਦਾਅਵੇ ਹੀ ਬਕਾਇਆ ਹਨ ਅਤੇ ਇਹ ਕੰਮ 5 ਅਕਤੂਬਰ 2026 ਤੱਕ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਅੰਤਿਮ ਵੋਟਰ ਸੂਚੀ ਸਮੇਂ ਸਿਰ ਛਾਪੀ ਜਾ ਸਕੇ। ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਹੋਵੇ, ਵੋਟਰਾਂ ਦੀ ਸਹੂਲਤ ਲਈ ਬੂਥ ਪੱਧਰੀ ਅਫ਼ਸਰ ਦਾਅਵਿਆਂ ਅਤੇ ਇਤਰਾਜ਼ਾਂ ਦੇ ਮਾਮਲਿਆਂ ’ਚ ਵੋਟਰਾਂ ਨਾਲ ਸੰਪਰਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਸਿੱਧੇ ਉਨ੍ਹਾਂ ਤੋਂ ਇਕੱਤਰ ਕਰਨਗੇ। ਇਸ ਪ੍ਰਬੰਧ ਨਾਲ ਵੋਟਰਾਂ ਨੂੰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ। ਵੋਟਰਾਂ ਦੀ ਸਹੂਲਤ ਅਤੇ ਵੋਟਰ ਸੂਚੀ ਨਾਲ ਸਬੰਧਤ ਉਨ੍ਹਾਂ ਦੇ ਸਵਾਲਾਂ ਅਤੇ ਸ਼ੰਕਿਆਂ ਦੇ ਨਿਪਟਾਰੇ ਲਈ ਜ਼ਿਲੇ ਭਰ ’ਚ ਜ਼ਿਲਾ ਚੋਣ ਅਫ਼ਸਰ ਅਤੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ’ਚ ‘ਹੈਲਪ ਡੈਸਕ’ ਵੀ ਸਥਾਪਤ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

ਰਾਹੁਲ ਨੇ ਕਿਹਾ ਕਿ ਜ਼ਿਲਾ ਚੋਣ ਅਫ਼ਸਰ, ਤਰਨਤਾਰਨ ਦਾ ਦਫ਼ਤਰ, ਸਮੁੱਚੇ ਚੋਣ ਅਮਲੇ ਦੇ ਸਹਿਯੋਗ ਨਾਲ, ਇਸ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ. ਐੱਲ. ਓਜ਼. ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਚੋਣ ਪ੍ਰਕਿਰਿਆ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿਚ ਸਹਾਇਤਾ ਲਈ ਲੋੜ ਪੈਣ ’ਤੇ ਲੋੜੀਂਦੇ ਦਸਤਾਵੇਜ਼ ਤੇ ਜਾਣਕਾਰੀ ਮੁਹੱਈਆ ਕਰਵਾਉਣ।

ਇਹ ਵੀ ਪੜ੍ਹੋ- ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ ਕੋਰਟ ਦੇ ਸਖ਼ਤ ਆਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News