ਸਿਰਸਾ ਨੇ ਪੰਜਾਬ ਸਿੱਖਿਆ ਬੋਰਡ ਦੀ 12ਵੀਂ ਦੀ ਕਿਤਾਬ 'ਤੇ ਮੁੜ ਚੁੱਕੇ ਸਵਾਲ, ਹਾਲ ਗੇਟ 'ਤੇ ਲਾਇਆ ਧਰਨਾ
Friday, Sep 23, 2022 - 11:30 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) : ਬਲਦੇਵ ਸਿੰਘ ਸਿਰਸਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਅੱਜ ਹਾਲ ਬਾਜ਼ਾਰ ਦੇ ਅੰਦਰ ਕਿਤਾਬਾਂ ਦੀਆਂ ਦੁਕਾਨਾਂ ਦੇ ਬਾਹਰ ਧਰਨਾ ਲਗਾਇਆ ਗਿਆ। ਇਸ ਦਾ ਕਾਰਨ ਦੱਸਦਿਆਂ ਸਿਰਸਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਜਿਸ ਵਿੱਚ ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਸਿੱਖਾਂ ਬਾਰੇ ਕਈ ਇਤਰਾਜ਼ਯੋਗ ਗੱਲਾਂ ਲਿਖੀਆਂ ਗਈਆਂ ਹਨ। ਇਸ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਪੰਜਾਬ ਸਿੱਖਿਆ ਬੋਰਡ ਨੂੰ ਇਸ ਕਿਤਾਬ ਨੂੰ ਪੂਰਨ ਤੌਰ 'ਤੇ ਬੰਦ ਕਰਨ ਲਈ ਕਿਹਾ ਗਿਆ ਸੀ। ਹਾਲਾਂਕਿ ਇਸ ਕਿਤਾਬ ਨੂੰ ਸਿੱਖਿਆ ਬੋਰਡ ਵੱਲੋਂ ਉਨ੍ਹਾਂ ਨੂੰ ਇਹ ਕਹਿ ਕੇ ਤਸੱਲੀ ਦਿੱਤੀ ਗਈ ਸੀ ਕਿ ਇਸ ਕਿਤਾਬ ਨੂੰ ਹੁਣ 12ਵੀਂ ਦੇ ਸਿਲੇਬਸ ਵਿੱਚ ਨਹੀਂ ਰੱਖਿਆ ਜਾਵੇਗਾ ਪਰ ਅੱਜ ਇਹ ਸੂਚਨਾ ਮਿਲਣ 'ਤੇ ਕਿ ਇਹ ਕਿਤਾਬ ਛਾਪ ਵੀ ਰਹੀ ਹੈ ਅਤੇ ਹਾਲ ਬਾਜ਼ਾਰ ਦੁਕਾਨਾਂ 'ਤੇ ਵਿਕ ਵੀ ਰਹੀ ਹੈ, ਉਨ੍ਹਾਂ ਦੀ ਟੀਮ ਵੱਲੋਂ ਹਾਲ ਬਾਜ਼ਾਰ 'ਚ ਧਰਨਾ ਲਗਾਇਆ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ, ਜਲੰਧਰ ਤੋਂ ਦਿੱਲੀ ਜਾਣ ਵਾਲੇ ਸਾਵਧਾਨ, ਕਿਸਾਨਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਸਿੱਖਿਆ ਬੋਰਡ ਮੋਹਾਲੀ ਦੇ ਬਾਹਰ ਧਰਨਾ ਲਾ ਕੇ ਬੈਠੇ ਸਨ। ਸਿਲੇਬਸ 'ਚ ਅਜਿਹੀਆਂ ਗਲਤੀਆਂ ਜਿਨ੍ਹਾਂ 'ਚ ਗੁਰੂ ਸਾਹਿਬਾਨ ਦੀ ਬੇਅਦਬੀ ਵਾਲੇ ਸ਼ਬਦ ਲਿਖੇ ਗਏ ਹਨ, ਨੂੰ ਬਾਹਰ ਕੱਢਣ ਅਤੇ ਹੋਰ ਕਈ ਸਮੱਸਿਆਵਾਂ ਦੀ ਗੱਲ ਉਨ੍ਹਾਂ ਵੱਲੋਂ ਕੀਤੀ ਗਈ ਸੀ ਤੇ ਅੱਜ ਫਿਰ ਪੰਜਾਬ ਬੋਰਡ ਦਾ ਇਹ ਘਟੀਆਪਣ ਸਾਹਮਣੇ ਆਇਆ ਹੈ, ਜਦੋਂ ਕਿ ਇਹ ਕਿਤਾਬ ਫਿਰ ਛਪ ਕੇ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਿਤਾਬ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ ਤੇ ਇਸ ਨੂੰ ਬੰਦ ਕਰਵਾਉਣ ਵਾਸਤੇ ਇਕ ਵਾਰ ਫਿਰ ਪੰਜਾਬ ਅਤੇ ਕੇਂਦਰ ਸਰਕਾਰ ਤੱਕ ਪਹੁੰਚ ਕਰਨਗੇ। ਇਸ ਮੌਕੇ ਪੁਲਸ ਪ੍ਰਸ਼ਾਸਨ ਵੀ ਉੱਥੇ ਪਹੁੰਚਿਆ ਪਰ ਉਨ੍ਹਾਂ ਵੱਲੋਂ ਮੀਡੀਆ ਕੋਲੋਂ ਦੂਰੀ ਬਣਾਈ ਰੱਖੀ ਗਈ।
ਇਹ ਵੀ ਪੜ੍ਹੋ : ਵਿਧਾਨ ਸਭਾ ਸੈਸ਼ਨ 'ਚ ਕੀ ਹੋਵੇਗਾ, ਰਾਜਪਾਲ ਨੇ ਵਿਧਾਨ ਸਭਾ ਤੋਂ ਮੰਗੀ ਜਾਣਕਾਰੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।