ਸਰਹੱਦੀ ਖੇਤਰ ਦੇ ਪਿੰਡ ਵਜ਼ੀਰਪੁਰ ਅਫਗਾਨਾ ਦੇ ਖੇਤਾਂ ''ਚੋਂ ਮਿਲਿਆ ਛੋਟਾ ਡਰੋਨ, ਪੁਲਸ ਵੱਲੋਂ ਜਾਂਚ ਸ਼ੁਰੂ
Sunday, Apr 26, 2026 - 12:04 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ): ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੁਰਾਂਗਲਾ ਦੇ ਪਿੰਡ ਵਜ਼ੀਰਪੁਰ ਅਫਗਾਨਾ ਵਿੱਚ ਇਕ ਕਿਸਾਨ ਦੇ ਖੇਤਾਂ 'ਚੋਂ ਇੱਕ ਛੋਟਾ ਡਰੋਨ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਦੀਨਾਨਗਰ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਸਰਹੱਦ ਨਾਲ ਲੱਗਦੇ ਇਸ ਪਿੰਡ ਦੇ ਕਿਸਾਨ ਹਰਜੀਤ ਸਿੰਘ ਪੁੱਤਰ ਰਾਮ ਸਿੰਘ ਜਦੋਂ ਆਪਣੇ ਖੇਤਾਂ 'ਚ ਗਿਆ ਤਾਂ ਉਸ ਨੂੰ ਖੇਤ ਵਿੱਚ ਪਿਆ ਇੱਕ ਛੋਟਾ ਡਰੋਨ ਨਜ਼ਰ ਆਇਆ। ਉਸਨੇ ਤੁਰੰਤ ਪੁਲਿਸ ਸਟੇਸ਼ਨ ਦੁਰਾਂਗਲਾ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ- 28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਇਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ, ਪਰ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਏਜੰਸੀਆਂ ਵੀ ਸਚੇਤ ਹਨ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
