ਸਮਾਰਟ ਸਿਟੀ ਦੇ ਦਾਅਵਿਆਂ ਦੀ ਨਿਕਲੀ ਫੂਕ, ਹਾਲ ਗੇਟ ਦੇ ਬਾਹਰ 2 ਸਾਲਾਂ ਤੋਂ ਵਾਸ਼ਰੂਮ ਬੰਦ
Monday, Sep 07, 2026 - 04:00 PM (IST)
ਅੰਮ੍ਰਿਤਸਰ (ਸਰਬਜੀਤ)- ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਦੇ ਦਾਅਵੇ ਉਸ ਸਮੇਂ ਹਵਾ-ਹਵਾਈ ਹੁੰਦੇ ਨਜ਼ਰ ਆਏ ਜਦੋਂ ਹਾਲ ਗੇਟ ਬਾਹਰ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਵਾਸ਼ਰੂਮ ਪਿਛਲੇ ਲੱਗਭਗ ਦੋ ਸਾਲਾਂ ਤੋਂ ਤਾਲੇ ’ਚ ਬੰਦ ਪਏ ਇਸ ਪ੍ਰਾਜੈਕਟ ਨੂੰ ਮੂੰਹ ਚਿੜ੍ਹਾ ਰਹੇ ਹਨ। ਵਾਸ਼ਰੂਮਾਂ ਦੇ ਬੰਦ ਹੋਣ ਕਾਰਨ ਆਸ-ਪਾਸ ਦੇ ਦੁਕਾਨਦਾਰਾਂ ਅਤੇ ਇੱਥੋਂ ਲੰਘਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਨਤਕ ਸਹੂਲਤ ਨਾ ਮਿਲਣ ਕਾਰਨ ਕੁਝ ਲੋਕ ਵਾਸ਼ਰੂਮਾਂ ਦੇ ਬਾਹਰ ਹੀ ਪਿਸ਼ਾਬ ਕਰਦੇ ਨਜ਼ਰ ਆਉਂਦੇ ਹਨ, ਜਿਸ ਕਾਰਨ ਇਲਾਕੇ ’ਚ ਗੰਦਗੀ ਅਤੇ ਬਦਬੂ ਦਾ ਮਾਹੌਲ ਬਣਿਆ ਰਹਿੰਦਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫਤਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਿਊਮਨ ਰਾਈਟਸ ਦੇ ਚੇਅਰਮੈਨ ਪਰਵੀਨ ਸਹਿਗਲ ਨੇ ਕਿਹਾ ਕਿ ਜੇਕਰ ਵਾਸ਼ਰੂਮ ਲੋਕਾਂ ਦੀ ਵਰਤੋਂ ਲਈ ਖੋਲ੍ਹਣੇ ਹੀ ਨਹੀਂ ਸਨ ਤਾਂ ਇਨ੍ਹਾਂ ਨੂੰ ਬਣਾਉਣ ਦਾ ਕੀ ਲਾਭ? ਉਨ੍ਹਾਂ ਕਿਹਾ ਕਿ ਜਨਤਕ ਪੈਸੇ ਨਾਲ ਬਣੀ ਸਹੂਲਤ ਦਾ ਲੋਕਾਂ ਨੂੰ ਫਾਇਦਾ ਮਿਲਣਾ ਚਾਹੀਦਾ ਹੈ। ਉੱਥੇ ਹੀ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਲੱਗਭਗ ਦੋ ਸਾਲ ਪਹਿਲਾਂ ਦੁਕਾਨਦਾਰਾਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਇਹ ਵਾਸ਼ਰੂਮ ਤਿਆਰ ਕੀਤੇ ਗਏ ਸਨ। ਉਸ ਸਮੇਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਜਲਦ ਹੀ ਇਨ੍ਹਾਂ ਨੂੰ ਲੋਕਾਂ ਦੀ ਵਰਤੋਂ ਲਈ ਖੋਲ੍ਹ ਦਿੱਤਾ ਜਾਵੇਗਾ। ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਵਾਸ਼ਰੂਮਾਂ ’ਤੇ ਤਾਲੇ ਲੱਗੇ ਹੋਏ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਦੁਕਾਨਦਾਰਾਂ ਨੇ ਦੱਸਿਆ ਕਿ ਵਾਸ਼ਰੂਮ ਬੰਦ ਹੋਣ ਕਾਰਨ ਇਸ ਦੇ ਆਲੇ-ਦੁਆਲੇ ਗੰਦਗੀ ਅਤੇ ਬਦਬੂ ਵਧ ਰਹੀ ਹੈ। ਇਸ ਦਾ ਅਸਰ ਉਨ੍ਹਾਂ ਦੇ ਕਾਰੋਬਾਰ ਦੇ ਨਾਲ-ਨਾਲ ਰਾਹਗੀਰਾਂ ’ਤੇ ਵੀ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਜਦਕਿ ਦੂਜੇ ਪਾਸੇ ਲੋਕਾਂ ਲਈ ਬਣਾਈ ਗਈ ਮੁੱਢਲੀ ਸਹੂਲਤ ਵੀ ਉਪਲਬਧ ਨਹੀਂ ਕਰਵਾਈ ਜਾ ਰਹੀ। ਪਰਵੀਨ ਸਹਿਗਲ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸਬੰਧਤ ਵਿਧਾਇਕ ਵੱਲੋਂ ਵੀ ਇਹ ਮੌਕਾ ਦੇਖਦਿਆਂ ਵਾਸ਼ਰੂਮ ਜਲਦ ਖੋਲ੍ਹਣ ਦਾ ਭਰੋਸਾ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਹਾਲੇ ਤੱਕ ਇਹ ਸਹੂਲਤ ਲੋਕਾਂ ਲਈ ਚਾਲੂ ਨਹੀਂ ਹੋ ਸਕੀ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਹੁਣ ਇਲਾਕਾ ਵਾਸੀ ਅਤੇ ਦੁਕਾਨਦਾਰ ਮੰਗ ਕਰ ਰਹੇ ਹਨ ਕਿ ਨਗਰ ਨਿਗਮ ਅਤੇ ਸਬੰਧਤ ਅਧਿਕਾਰੀ ਮਾਮਲੇ ਦਾ ਤੁਰੰਤ ਸੰਗਿਆਨ ਲੈਣ ਅਤੇ ਦੋ ਸਾਲਾਂ ਤੋਂ ਬੰਦ ਪਏ ਵਾਸ਼ਰੂਮਾਂ ਨੂੰ ਲੋਕਾਂ ਦੀ ਵਰਤੋਂ ਲਈ ਖੋਲ੍ਹਿਆ ਜਾਵੇ, ਤਾਂ ਜੋ ਇਲਾਕੇ ’ਚ ਫੈਲੀ ਗੰਦਗੀ ਅਤੇ ਬਦਬੂ ਤੋਂ ਵੀ ਨਿਜਾਤ ਮਿਲ ਸਕੇ।
ਇਹ ਵੀ ਪੜ੍ਹੋ- ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
