ਗਲੀ ’ਚ ਸਿਗਰਟ-ਬੀੜੀ ਪੀਣ ਤੋਂ ਰੋਕਣ ’ਤੇ ਬਜ਼ੁਰਗ ਮਹਿਲਾ ਦੀ ਕੀਤੀ ਕੁੱਟਮਾਰ

12/08/2021 6:09:09 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਗਲੀ ਵਿਚ ਸਿਗਰਟ-ਬੀੜੀ ਪੀਣ ਤੋਂ ਰੋਕਣ ’ਤੇ ਬਜ਼ੁਰਗ ਮਹਿਲਾ ਦੀ ਕੁੱਟ ਮਾਰ ਕਰਨ ਦੇ ਦੋਸ਼ ਹੇਠ ਇਕ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਰਵਿੰਦਰ ਕੌਰ ਪਤਨੀ ਲੇਟ ਗੁਰਚਰਨ ਸਿੰਘ ਵਾਸੀ ਗਲੀ ਕੈਪਟਨ ਗੁਰਚਰਨ ਸਿੰਘ ਵਾਲੀ ਤਰਨਤਾਰਨ ਨੇ ਦੱਸਿਆ ਕਿ ਬੀਤੀ 20 ਅਕਤੂਬਰ ਦੀ ਸ਼ਾਮ ਉਹ ਆਪਣੇ ਘਰ ਦੇ ਬਾਹਰ ਗਲੀ ਵਿਚ ਜਾ ਰਹੀ ਸੀ। ਇਕ ਵਿਅਕਤੀ ਗਲੀ ਵਿਚ ਸਿਗਰਟ ਦਾ ਸੇਵਨ ਕਰ ਰਿਹਾ ਸੀ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਵਿਅਕਤੀ ਨੂੰ ਉਸ ਨੇ ਗਲੀ ਵਿਚ ਸਿਗਰਟ ਪੀਣ ਤੋਂ ਰੋਕਿਆ ਤਾਂ ਉਸ ਨੇ ਉਸ ਦੀ ਕੁੱਟ ਮਾਰ ਕਰਦੇ ਹੋਏ ਸੱਟਾਂ ਲਗਾ ਦਿੱਤੀਆਂ। ਉਸ ਵਲੋਂ ਰੌਲਾ ਪਾਉਣ ’ਤੇ ਉਕਤ ਮੁਲਜ਼ਮ ਫਰਾਰ ਹੋ ਗਿਆ। ਇਸ ਸਬੰਧੀ ਏ.ਐੱਸ.ਆਈ. ਜੈਮਲ ਸਿੰਘ ਨੇ ਦੱਸਿਆ ਕਿ ਮੁੱਦਈਆ ਦੇ ਬਿਆਨ ’ਤੇ ਰਾਜਬੀਰ ਸਿੰਘ ਉਰਫ ਰਾਜੂ ਪੁੱਤਰ ਦਾਰਾ ਸਿੰਘ ਵਾਸੀ ਮੁਹੱਲਾ ਟਾਂਕ ਕਸ਼ੱਤਰੀ ਤਰਨਤਾਰਨ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ 'ਚ ਕੁੜੀ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਨੇ ਧਾਰਿਆ ਭਿਆਨਕ ਰੂਪ, ਚੱਲੀ ਗੋਲ਼ੀ (ਤਸਵੀਰਾਂ)


rajwinder kaur

Content Editor

Related News