2 ਕਰੋੜ 5 ਲੱਖ ਦੀ ਹੈਰੋਇਨ ਸਣੇ ਤਸਕਰ ਕਾਬੂ

06/13/2019 11:41:58 PM

ਤਰਨਤਾਰਨ, (ਰਾਜੂ)- ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ 2 ਕਰੋੜ 5 ਲੱਖ ਦੀ 210 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਦੇ ਇੰਚਾਰਜ ਸਬ-ਇੰਸਪੈਕਟਰ ਸੁਖਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਣੇ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਪਿੰਡ ਨੱਥੂਪੁਰ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ 'ਤੇ 210 ਗ੍ਰਾਮ ਹੈਰੋਇਨ ਬਰਾਮਦ ਹੋਈ। ਵਿਅਕਤੀ ਦੀ ਸ਼ਨਾਖਤ ਪਲਵਿੰਦਰ ਸਿੰਘ ਉਰਫ ਟੋਨਾ ਪੁੱਤਰ ਬਲਕਾਰ ਸਿੰਘ ਵਾਸੀ ਨੱਥੂਪੁਰ ਵਜੋਂ ਹੋਈ। ਸਬ-ਇੰਸਪੈਕਟਰ ਸੁਖਰਾਜ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਉਕਤ ਵਿਅਕਤੀ ਖਿਲਾਫ ਥਾਣਾ ਚੋਹਲਾ ਸਾਹਿਬ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


KamalJeet Singh

Content Editor

Related News