ਐੱਸ. ਟੀ. ਐੱਫ. ਵਲੋਂ 300 ਗ੍ਰਾਮ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ

Monday, Mar 02, 2020 - 09:00 PM (IST)

ਐੱਸ. ਟੀ. ਐੱਫ. ਵਲੋਂ 300 ਗ੍ਰਾਮ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, (ਅਰੁਣ)— ਸਪੈਸ਼ਲ ਟਾਸਕ ਫੋਰਸ ਬਾਰਡਰ ਜ਼ੋਨ ਅੰਮ੍ਰਿਤਸਰ ਦੀ ਟੀਮ ਵੱਲੋਂ ਛਾਪੇਮਾਰੀ ਕਰਦਿਆਂ ਹੈਰੋਇਨ ਦੇ ਇਕ ਸਮੱਗਲਰ ਨੂੰ ਕਾਬੂ ਕੀਤਾ ਗਿਆ ਹੈ, ਜਦਕਿ ਉਸ ਦਾ ਇਕ ਹੋਰ ਸਾਥੀ ਮੌਕੇ 'ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਗ੍ਰਿਫਤਾਰ ਮੁਲਜ਼ਮ ਪ੍ਰਭਦੀਪ ਸਿੰਘ ਪ੍ਰਭ ਪੁੱਤਰ ਭੁਪਿੰਦਰ ਸਿੰਘ ਵਾਸੀ ਦਾਸੂਵਾਲ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।  ਮਾਮਲੇ ਦੀ ਜਾਂਚ ਕਰਦੀ ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਦੇ ਇਕ ਹੋਰ ਸਾਥੀ ਗੁਰਲਾਲ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਰੱਤੋਕੇ, ਤਰਨਤਾਰਨ ਖਿਲਾਫ ਥਾਣਾ ਮਕਬੂਲਪੁਰਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ  ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
 


author

KamalJeet Singh

Content Editor

Related News