810 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

10/07/2019 9:02:05 PM

ਤਰਨਤਾਰਨ, (ਰਮਨ)— ਥਾਣਾ ਖਾਲੜਾ ਦੀ ਪੁਲਸ ਨੇ ਇਕ ਮੁਲਜ਼ਮ ਨੂੰ 810 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਖਿਲਾਫ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਐੱਸ. ਪੀ. (ਆਈ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਖਾਲੜਾ ਮੁਖੀ ਐੱਸ. ਆਈ. ਹਰਪ੍ਰੀਤ ਸਿੰਘ ਵਲੋਂ ਸਮੇਤ ਪੁਲਸ ਪਾਰਟੀ ਵਲੋਂ ਪੁਲ ਡਰੇਨ ਖਾਲੜਾ ਵਿਖੇ ਨਾਕਾਬੰਦੀ ਕੀਤੀ ਗਈ ਸੀ, ਜਿਸ ਤਹਿਤ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਦਲਜੀਤ ਸਿੰਘ ਵਾਸੀ ਬੇਗਾਪੁਰ, ਅਰਸ਼ਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਸ਼ਹਿਬਾਜਪੁਰ ਦੋਵੇਂ ਮੋਟਰਸਾਈਕਲ ਸਵਾਰਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਇਨ੍ਹਾਂ ਦੀ ਡੀ. ਐੱਸ. ਪੀ. ਪੱਟੀ ਦੀ ਹਾਜ਼ਰੀ 'ਚ ਤਲਾਸ਼ੀ ਲੈਣ ਉਪਰੰਤ ਅਰਸ਼ਦੀਪ ਸਿੰਘ ਮੌਕੇ 'ਤੋਂ ਫਰਾਰ ਹੋ ਗਿਆ ਜਦਕਿ ਗਗਨਦੀਪ ਸਿੰਘ ਕੋਲੋਂ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਐੱਸ. ਪੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਹ ਦੋਵੇਂ ਕਾਫੀ ਸਮੇਂ ਤੋਂ ਨਸ਼ੇ ਦੀ ਤਸਕਰੀ ਦਾ ਧੰਦਾ ਕਰਦੇ ਸਨ। ਇਸ ਮੌਕੇ ਡੀ. ਐੱਸ. ਪੀ. ਭਿੱਖੀਵਿੰਡ ਰਾਜਬੀਰ ਸਿੰਘ, ਡੀ. ਐੱਸ. ਪੀ. ਸਿਟੀ ਸੁੱਚਾ ਸਿੰਘ ਬੱਲ ਤੇ ਹੋਰ ਹਾਜ਼ਰ ਸਨ।

KamalJeet Singh

This news is Content Editor KamalJeet Singh