ਪਾਕਿਸਤਾਨ ਤੋਂ ਆਈ 21 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਗ੍ਰਿਫ਼ਤਾਰ
Friday, Jun 12, 2026 - 10:52 PM (IST)
ਅੰਮ੍ਰਿਤਸਰ (ਸੰਜੀਵ) - ਪਾਕਿਸਤਾਨ ਤੋਂ ਆਈ 3.50 ਕਿਲੋ ਹੈਰੋਇਨ ਸਮੇਤ ਸਮੱਗਲਰ ਗੁਰਪ੍ਰੀਤ ਸਿੰਘ ਗੋਪੀ ਨੂੰ ਥਾਣਾ ਘਰਿੰਡਾ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਜਾਂਦੀ ਹੈ। ਇਹ ਖ਼ੁਲਾਸਾ ਐੱਸ. ਐੱਸ. ਪੀ. (ਦਿਹਾਤੀ) ਕਵਲਪ੍ਰੀਤ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਡਲਿਵਰੀ ਦੇਣ ਲਈ ਅੱਜ ਗੋਪੀ ਜਾ ਰਿਹਾ ਹੈ, ਜਿਸ ’ਤੇ ਜਾਲ ਵਿਛਾ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਫਿਲਹਾਲ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਜਾਂਚ ਲਈ ਉਸ ਨੂੰ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ, ਜਿਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
