3 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਗ੍ਰਿਫ਼ਤਾਰ
Tuesday, Oct 22, 2024 - 06:00 PM (IST)
ਅੰਮ੍ਰਿਤਸਰ (ਨੀਰਜ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਅਤੇ ਪੰਜਾਬ ਪੁਲਸ ਦੀ ਟੀਮ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ 3 ਕਰੋੜ ਰੁਪਏ ਕੀਮਤ ਦੀ ਹੈਰੋਇਨ ਸਮੇਤ ਇਕ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਕੋਹਾਲੀ ਦੇ ਰਹਿਣ ਵਾਲੇ ਸਮੱਗਲਰ ਤੋਂ ਪੁਲਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਿਛੋਕੜ ਲਿੰਕਾਂ ਦੀ ਭਾਲ ਕੀਤੀ ਜਾ ਰਹੀ ਹੈ। ਸਮੱਗਲਰ ਦੇ ਕਬਜ਼ੇ ਤੋਂ ਇਕ ਮੋਬਾਈਲ ਫੋਨ ਵੀ ਮਿਲਿਆ ਹੈ, ਜਿਸ ਨੂੰ ਸਮੱਗਲਰ ਨੇ ਤੋੜ ਦਿੱਤਾ ਸੀ।