ਡਰੋਨ ਰਾਹੀਂ ਪਾਕਿਸਤਾਨ ਤੋਂ ਆਈ 7 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਗ੍ਰਿਫ਼ਤਾਰ
Friday, Apr 05, 2024 - 02:37 PM (IST)
ਅੰਮ੍ਰਿਤਸਰ (ਸੰਜੀਵ)-ਸਰਹੱਦ ’ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿਚ ਆਈ ਇਕ ਕਿਲੋ ਹੈਰੋਇਨ ਸਮੇਤ ਖ਼ਤਰਨਾਕ ਸਮੱਗਲਰ ਸੁੱਚਾ ਸਿੰਘ ਉਰਫ਼ ਸੁੱਖਾ ਨੂੰ ਥਾਣਾ ਗੇਟ ਹਕੀਮਾ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਉਕਤ ਮੁਲਜ਼ਮ ਖਿਲਾਫ ਐੱਨ. ਡੀ. ਪੀ. ਐੱਸ ਐਕਟ ਅਧੀਨ ਕੇਸ ਦਰਜ ਕਰ ਕੇ ਉਸ ਨੂੰ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ।
ਇਹ ਵੀ ਪੜ੍ਹੋ- ਮਾਂ, ਭਾਬੀ ਤੇ ਮਾਸੂਮ ਭਤੀਜੇ ਦਾ ਕਾਤਲ ਆਇਆ ਸਾਹਮਣੇ, ਬੱਚੇ 'ਤੇ ਲਾਏ ਘਿਣਾਉਣੇ ਇਲਜ਼ਾਮ, ਜਾਣ ਕੇ ਹੋਵੋਗੇ ਹੈਰਾਨ
ਇਹ ਖੁਲਾਸਾ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਥਾਣਾ ਗੇਟ ਹਕੀਮਾ ਦੇ ਇੰਚਾਰਜ ਨੂੰ ਸੂਚਨਾ ਮਿਲੀ ਸੀ ਕਿ ਖਤਰਨਾਕ ਸਮੱਗਲਰ ਸੁੱਚਾ ਸਿੰਘ ਪਾਕਿਸਤਾਨ ਬੈਠੇ ਸਮੱਗਲਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਗੇਟ ਹਕੀਮਾ ਇਲਾਕੇ ਵਿਚ ਹੈਰੋਇਨ ਸਪਲਾਈ ਕਰਨ ਦਾ ਕਾਰੋਬਾਰ ਕਰ ਰਿਹਾ ਹੈ, ਜਿਸ ’ਤੇ ਛਾਪੇਮਾਰੀ ਕਰ ਕੇ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ- ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸੁੱਚਾ ਸਿੰਘ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਦੇ ਸੰਪਰਕ ਵਿਚ ਸੀ ਅਤੇ ਉਨ੍ਹਾਂ ਕੋਲੋਂ ਵ੍ਹਟਸਐਪ ਰਾਹੀਂ ਨਸ਼ੀਲੇ ਪਦਾਰਥ ਮੰਗਵਾ ਰਿਹਾ ਸੀ। ਹੁਣ ਤੱਕ ਸੁੱਚਾ ਸਿੰਘ 60 ਤੋਂ 70 ਕਿਲੋ ਹੈਰੋਇਨ ਦੀ ਖੇਪ ਮੰਗਵਾ ਚੁੱਕਾ ਹੈ। ਪੁਲਸ ਰਿਮਾਂਡ ਦੌਰਾਨ ਉਸ ਨਾਲ ਜੁੜੇ ਹੋਰ ਸਮੱਗਲਰਾਂ ਬਾਰੇ ਪੁੱਛਗਿੱਛ ਕਰ ਰਹੀ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਅਜਨਾਲਾ ਵਿਚ 4 ਕਿਲੋ ਹੈਰੋਇਨ ਦਾ ਕੇਸ ਵੀ ਦਰਜ ਹੈ, ਜਿਸ ਵਿਚ ਉਹ ਫਰਾਰ ਹੈ। ਇਸ ਮਾਮਲੇ ਵਿਚ ਸੁੱਚਾ ਸਿੰਘ ਦੀ ਭੈਣ ਕੁਲਵੰਤ ਕੌਰ ਅਤੇ ਉਸ ਦੇ ਗੁਆਂਢੀ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8