ਤਰਨਤਾਰਨ ਪੁਲਸ ਨੂੰ ਮਿਲੀ ਸਫਲਤਾ, ਨਾਕਾਬੰਦੀ ਦੌਰਾਨ ਇੱਕ ਕਿਲੋ ਤੋਂ ਵੱਧ ਦੀ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ
Saturday, Oct 04, 2025 - 11:30 AM (IST)

ਤਰਨਤਾਰਨ- ਤਰਨਤਾਰਨ ਜ਼ਿਲ੍ਹੇ ਵਿਚ ਪੁਲਸ ਨੇ ਨਾਕਾਬੰਦੀ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜਸਵੰਤ ਸਿੰਘ ਉਰਫ ਸਾਬਾ ਵਜੋਂ ਹੋਈ ਹੈ। ਉਸਦੇ ਕਬਜ਼ੇ ਵਿੱਚੋਂ ਇੱਕ ਕਿਲੋ 872 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨਸ਼ੀਲੀ ਖੇਪ ਸਰਹੱਦ ਪਾਰੋਂ ਮੰਗਵਾਈ ਗਈ ਸੀ। ਪੁਲਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ- CM ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ 'ਆਪ' ਦਾ ਉਮੀਦਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8