5 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਬਿੱਟੂ ਗ੍ਰਿਫ਼ਤਾਰ

Friday, Mar 14, 2025 - 03:02 PM (IST)

5 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਬਿੱਟੂ ਗ੍ਰਿਫ਼ਤਾਰ

ਅੰਮ੍ਰਿਤਸਰ (ਇੰਦਰਜੀਤ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਏ. ਡੀ. ਸੀ. ਪੀ. ਵਿਸ਼ਾਲਜੀਤ ਸਿੰਘ ਦੇ ਨਿਰਦੇਸ਼ਾਂ ’ਤੇ ਏ. ਸੀ. ਪੀ. ਸੈਂਟਰਲ ਜਸਪਾਲ ਸਿੰਘ ਦੀ ਨਿਗਰਾਨੀ ਹੇਠ ਥਾਣਾ ਡੀ ਡਵੀਜ਼ਨ ਦੇ ਮੁੱਖ ਅਫ਼ਸਰ ਰਾਕੇਸ਼ ਕੁਮਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿੱਚੋਂ 1 ਕਿਲੋ 12 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ 5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਸ ਨੇ ਥਾਣੇ ਅਧੀਨ ਆਉਂਦੇ ਖੇਤਰ ਵਿਚ ਇੰਨੀ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰ ਕੇ ਕਈ ਸਾਲਾਂ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਪੁਲਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਰਜੀਤ ਸਿੰਘ ਉਰਫ਼ ਬਿੱਟੂ (40) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੱਲ ਸੱਚੰਦਰ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਗਸ਼ਤ ਦੌਰਾਨ ਚੈਕਿੰਗ ਦੌਰਾਨ ਪੁਲਸ ਪਾਰਟੀ ਨੇ ਸੁਰਜੀਤ ਸਿੰਘ ਉਰਫ਼ ਬਿੱਟੂ ਨੂੰ ਪੰਜਾਬ ਰੋਡਵੇਜ਼ ਵਰਕਸ਼ਾਪ ਨੇੜੇ ਲੱਕੜ ਮੰਡੀ ਦੇ ਇਲਾਕੇ ਤੋਂ ਗ੍ਰਿਫ਼ਤਾਰ ਕਰ ਕੇ ਉਸ ਤੋਂ ਉਕਤ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਭੂਆ ਘਰ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪੁਲਸ ਅਧਿਕਾਰੀ ਰਾਕੇਸ਼ ਕੁਮਾਰ ਜੋ ਕਿ ਇਸ ਮਾਮਲੇ ਦੇ ਜਾਂਚ ਅਧਿਕਾਰੀ ਵੀ ਹਨ, ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਹਿਰਾਸਤ ਵਿੱਚ ਲਿਆ ਜਾਵੇਗਾ ਅਤੇ ਉਸ ਦੇ ਨਸ਼ੀਲੇ ਪਦਾਰਥਾਂ ਦੇ ਸਬੰਧਾਂ ਦੀ ਵਿਸਥਾਰਤ ਜਾਂਚ ਕੀਤੀ ਜਾਵੇਗੀ। ਪੁਲਸ ਨੂੰ ਉਮੀਦ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-  ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News