ਡਰੋਨ ਰਾਹੀਂ ਭਾਰਤ ਪੁੱਜੀ ਖੇਪ ਨੂੰ ਲੈਣ ਪੁੱਜਾ ਸਮੱਗਲਰ ਹੈਰੋਇਨ ਸਣੇ ਕਾਬੂ

Saturday, Aug 31, 2024 - 05:29 PM (IST)

ਤਰਨਤਾਰਨ (ਰਮਨ)-ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਬੀ.ਐੱਸ.ਐੱਫ. ਵੱਲੋਂ ਇਕ ਸਮਗਲਰ ਨੂੰ ਮੋਟਰਸਾਈਕਲ ਅਤੇ 598 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਜਿਸ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਸਮੱਗਲਰ ਡਰੋਨ ਰਾਹੀਂ ਭਾਰਤ ਪੁੱਜੀ ਹੈਰੋਇਨ ਦੀ ਖੇਪ ਨੂੰ ਲੈਣ ਲਈ ਆਇਆ ਸੀ। ਜੋ ਬੀ.ਐੱਸ.ਐੱਫ. ਦੇ ਹੱਥੀ ਚੜ੍ਹ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਬੀ.ਐੱਸ.ਐੱਫ. ਦੇ ਇੱਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਅੱਜ ਦੁਪਹਿਰ ਕਰੀਬ ਡੇਢ ਵਜੇ ਜਦੋਂ ਭਾਰਤ ਪਾਕਿਸਤਾਨ ਸਰਹੱਦ ਨਜ਼ਦੀਕ ਲੱਗਦੀ ਕੰਡਿਆਲੀ ਤਾਰ ਵਿਖੇ ਬੀ.ਐੱਸ.ਐੱਫ. ਦੇ ਜਵਾਨ ਗਸ਼ਤ ਕਰ ਰਹੇ ਸਨ। ਇਸ ਦੌਰਾਨ ਬੀ.ਐੱਸ.ਐੱਫ. ਨੇ ਇਕ ਨੌਜਵਾਨ ਜਿਸ ਦੀ ਉਮਰ ਕਰੀਬ 22 ਸਾਲ ਦੱਸੀ ਜਾ ਰਹੀ ਹੈ ਨੂੰ ਸ਼ੱਕ ਦੇ ਆਧਾਰ ’ਤੇ ਪਿੰਡ ਡਲੀਰੀ ਵਿਖੇ ਰੋਕਦੇ ਹੋਏ ਉਸ ਦੀ ਤਲਾਸ਼ੀ ਲਈ ਗਈ ਜਿਸ ਦੌਰਾਨ ਉਸ ਪਾਸੋਂ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ ਜਿਸ ਉੱਪਰ ਹੁੱਕ ਲੱਗੀ ਹੋਈ ਸੀ। ਇਸ ਪੈਕਟ ਨੂੰ ਖੋਲਣ ਦੌਰਾਨ ਉਸ ’ਚੋਂ 598 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਬੀ.ਐੱਸ.ਐੱਫ. ਦੇ ਅਧਿਕਾਰੀ ਵੱਲੋਂ ਦੱਸਣ ਅਨੁਸਾਰ ਇਹ ਹੈਰੋਇਨ ਦੀ ਖੇਪ ਡਰੋਨ ਰਾਹੀਂ ਪਾਕਿਸਤਾਨ ਵੱਲੋਂ ਭੇਜੀ ਗਈ ਸੀ ਜਿਸ ਨੂੰ ਸਬੰਧਿਤ ਮੁਲਜ਼ਮ ਲੈਣ ਆਇਆ ਸੀ। ਬੀ. ਐੱਸ. ਐੱਫ. ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨੂੰ ਸਮੇਤ ਹੈਰੋਇਨ ਅਤੇ ਮੋਟਰਸਾਈਕਲ ਥਾਣਾ ਖਾਲੜਾ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। ਜਿਨਾਂ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਪਿੰਡ ਡਲੀਰੀ ਦਾ ਹੀ ਨਿਵਾਸੀ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News