ਤਸਕਰ ਤੋਂ ਸਮੱਗਲਰ ਬਣੇ 3 ਨੌਜਵਾਨ ਹਥਿਆਰਾਂ ਅਤੇ ਹੈਰੋਇਨ ਸਣੇ ਗ੍ਰਿਫ਼ਤਾਰ

02/25/2021 5:25:29 PM

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਵਿੱਚ ਨਸ਼ਿਆਂ ’ਤੇ ਕਾਬੂ ਪਾਉਣ ਲਈ ਬਣਾਈ ਗਈ ਐੱਸ.ਟੀ.ਐੱਫ. ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਉਨ੍ਹਾਂ ਨੇ 3 ਨੌਜਵਾਨਾਂ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਾਬੂ ਕੀਤੇ ਗਏ ਨੌਜਵਾਨਾਂ ਦਾ ਜੋ ਨੈੱਟਵਰਕ ਹੈ, ਉਹ ਜੇਲ੍ਹ ਨਾਲ ਜੁੜਿਆ ਹੋਇਆ ਸੀ। ਕਾਬੂ ਕੀਤੇ ਨੌਜਵਾਨਾਂ ਤੋਂ ਬਰਾਮਦ ਹੋਏ ਹਥਿਆਰ ਅਤੇ ਹੈਰੋਇਨ ਨੂੰ ਆਪਣੇ ਕਬਜ਼ੇ ’ਚ ਲੈਣ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਨੌਜਵਾਨਾਂ ਨੂੰ ਪੁਲਸ ਨੇ ਇੱਕ ਜਾਲ ਵਿਛਾ ਕੇ ਕਾਬੂ ਕੀਤਾ ਹੈ। ਪੁਲਸ ਨੂੰ 2 ਨੌਜਵਾਨਾਂ ਦੀ ਭਾਲ ਸੀ ਪਰ ਇਕ ਹੋਰ ਦੋਸ਼ੀ ਵੀ ਪੁਲਸ ਦੇ ਹੱਥ ਲੱਗ ਗਿਆ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਤੋਂ ਮੌਕੇ ’ਤੇ ਦੋ ਪਿਸਤੌਲ ਅਤੇ 320 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਸ਼ੇਰਾ, ਜਿਸ ’ਤੇ ਪਹਿਲਾਂ ਤੋਂ ਹੀ 9 ਮਾਮਲੇ ਦਰਜ ਹਨ, ਨੀਰਜ ਕੁਮਾਰ ਜਿਸ ’ਤੇ ਹੁਣ ਤੱਕ 3 ਮਾਮਲੇ ਦਰਜ ਹਨ ਅਤੇ ਸੁਬੇਗ ਸਿੰਘ ਬੰਟੀ, ਜਿਸ ’ਤੇ 3 ਮਾਮਲੇ ਦਰਜ ਹਨ।

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ

 ਮੁਲਜ਼ਮਾਂ ਦੇ ਪੁਰਾਣੇ ਰਿਕਾਰਡਾਂ ਤੋਂ ਪਤਾ ਚਲਦਾ ਹੈ ਕਿ ਇਹ ਲੰਬੇ ਸਮੇਂ ਤੋਂ ਜੁਰਮ ਦੀ ਦੁਨੀਆਂ ਨਾਲ ਜੁੜੇ ਹੋਏ ਹਨ। ਇਹ ਨੌਜਵਾਨ ਪਹਿਲਾ ਤਸਕਰ ਸਨ, ਜੋ ਹੁਣ ਸਮਗਲਰ ਬਣ ਚੁੱਕੇ ਹਨ। ਪੁਲਸ ਨੇ ਕਿਹਾ ਕਿ ਉਹ ਜਲਦੀ ਹੀ ਇਨ੍ਹਾਂ ਦੇ ਬਾਕੀ ਦੇ ਸਾਥੀਆਂ ਨੂੰ ਕਾਬੂ ਕਰ ਲੈਣਗੇ, ਜਿਨ੍ਹਾਂ ਨਾਲ ਇਨ੍ਹਾਂ ਦਾ ਨੈੱਟਵਰਕ ਜੁੜਿਆ ਹੋਇਆ ਸੀ। ਪੁਲਸ ਵਲੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸ਼ਾਇਦ ਇਨ੍ਹਾਂ ਦਾ ਸੰਪਰਕ ਪਾਕਿ ਨਾਲ ਵੀ ਹੋ ਸਕਦਾ ਹੈ ਪਰ ਇਸ ਬਾਰੇ ਕਾਰਵਾਈ ਕਰਨ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼


rajwinder kaur

Content Editor

Related News