177 ਗ੍ਰਾਮ​​​​​​​ ਹੈਰੋਇਨ ਸਮੇਤ ਸਮੱਗਲਰ ਪੁਲਸ ਅੜਿੱਕੇ

02/26/2020 8:51:20 PM

ਤਰਨਤਾਰਨ,(ਰਾਜੂ)- ਸੀ. ਆਈ. ਏ. ਸਟਾਫ ਤਰਨਤਾਰਨ ਨੇ ਬਲੈਰੋ ਗੱਡੀ ਸਵਾਰ ਇਕ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਐੱਸ. ਪੀ. (ਆਈ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਇੰਚਾਰਜ ਹਰਿਤ ਸ਼ਰਮਾ ਦੀ ਅਗਵਾਈ ਹੇਠ ਸਬ ਇੰਸਪੈਕਟਰ ਬਲਦੇਵ ਸਿੰਘ ’ਤੇ ਆਧਾਰਿਤ ਪੁਲਸ ਪਾਰਟੀ ਵਲੋਂ ਪੁਲ ਸੂਆ ਐਮਾ ਖੁਰਦ ਵਿਖੇ ਨਾਕੇਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇਕ ਬਲੈਰੋ ਗੱਡੀ ਸਵਾਰ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਤੋਂ 177 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਸੁਲਤਾਨਬੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਨਿਊ ਪ੍ਰਤਾਪ ਨਗਰ ਅੰਮ੍ਰਿਤਸਰ ਵਜੋਂ ਹੋਈ, ਜਿਸ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Bharat Thapa

This news is Content Editor Bharat Thapa