ਨਕਾਬਪੋਸ਼ ਪਿਸਤੌਲ ਦੀ ਨੋਕ ’ਤੇ ਔਰਤਾਂ ਕੋਲੋਂ ਸਕੂਟਰੀ ਖੋਹ ਕੇ ਫਰਾਰ

06/10/2024 1:52:53 PM

ਬਟਾਲਾ (ਸਾਹਿਲ)- ਨਕਾਬਪੋਸ਼ਾਂ ਵਲੋਂ ਪਿਸਤੌਲ ਦੀ ਨੋਕ ’ਤੇ ਔਰਤਾਂ ਕੋਲੋਂ ਸਕੂਟਰੀ ਖੋਹ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਾਦੀਆਂ ਦੇ ਏ.ਐੱਸ.ਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਮਨਜਿੰਦਰ ਕੌਰ ਪਤਨੀ ਜਗਤਾਰ ਸਿੰਘ ਵਾਸੀ ਹਰਪੁਰਾ ਨੇ ਲਿਖਵਾਇਆ ਹੈ ਕਿ ਉਹ ਆਪਣੀ ਸੱਸ ਸੁਖਬੀਰ ਕੌਰ ਪਤਨੀ ਹਰਭਜਨ ਸਿੰਘ ਨਾਲ ਆਪਣੀ ਕਾਲੇ ਰੰਗ ਦੀ ਐਕਟਿਵਾ ਸਕੂਟਰੀ ਨੰ.ਪੀ.ਬੀ.06ਏ.ਜੇ.4705 ’ਤੇ ਸਵਾਰ ਹੋ ਕੇ ਕਾਦੀਆਂ ਤੋਂ ਵਾਪਸ ਪਿੰਡ ਹਰਪੁਰਾ ਨੂੰ ਜਾ ਰਹੀ ਸੀ।

ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਜਦੋਂ ਉਹ ਦੋਵੇਂ ਦੁਪਹਿਰ ਢਾਈ ਵਜੇ ਦੇ ਕਰੀਬ ਪਿੰਡ ਮੁਰਾਦਪੁਰ ਪੋਲਟਰੀ ਫਾਰਮ ਨੇੜੇ ਪਹੁੰਚੀਆਂ ਤਾਂ ਪਿੱਛੋਂ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਤਿੰਨ ਅਣਪਛਾਤੇ ਨਕਾਬਪੋਸ਼ ਨੌਜਵਾਨ ਆਏ, ਜਿੰਨ੍ਹਾਂ ਨੇ ਉਨ੍ਹਾਂ ਦੀ ਸਕੂਟਰ ਅੱਗੇ ਮੋਟਰਸਾਈਕਲ ਕਰਕੇ ਉਨ੍ਹਾਂ ਨੂੰ ਰੋਕ ਲਿਆ ਅਤੇ ਪਿਸਤੌਲ ਦਿਖਾ ਕੇ ਉਨ੍ਹਾਂ ਕੋਲੋਂ ਸਕੂਟਰੀ ਖੋਹ ਲਈ। ਉਕਤ ਬਿਆਨਕਰਤਾ ਮਹਿਲਾ ਮੁਤਾਬਕ ਸਕੂਟਰੀ ਵਿਚ ਉਸਦਾ ਪਰਸ ਸੀ, ਜਿਸ ਵਿਚ ਇਕ ਮੋਬਾਈਲ ਸੈਮਸੰਗ ਏ-14, ਆਧਾਰ ਤੇ 3000 ਰੁਪਏ ਨਕਦੀ ਸੀ। ਏ.ਐੱਸ.ਆਈ ਕੁਲਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਕਾਦੀਆਂ ਵਿਖੇ ਬਣਦੀਆਂ ਧਾਰਾਵਾਂ ਤਿੰਨ ਅਣਪਛਾਤੇ ਨੌਜਵਾਨਾਂ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News