ਔਰਤ ਦੀਆਂ ਵਾਲੀਆਂ ਖੋਹਣ ਵਾਲੇ ਲੁਟੇਰੇ ਪਿੰਡ ਵਾਲਿਆਂ ਦੇ ਆਏ ਅੜਿੱਕੇ, ਹੋਈ ਰੱਜ ਕੇ ਛਿੱਤਰ ਪਰੇਡ

03/11/2024 8:13:39 PM

ਤਰਨਤਾਰਨ (ਰਮਨ)- ਜ਼ਿਲ੍ਹੇ ਦੇ ਪਿੰਡ ਨੰਦਪੁਰ ਵਿਖੇ ਸੋਮਵਾਰ ਇੱਕ ਔਰਤ ਦੀਆਂ ਵਾਲੀਆਂ ਖੋਹ ਕੇ ਭੱਜਣ ਵਾਲੇ ਤਿੰਨ ਲੁਟੇਰੇ ਪਿੰਡ ਵਾਸੀਆਂ ਦੇ ਹੱਥੀ ਚੜ੍ਹ ਗਏ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਤਿੰਨਾਂ ਲੁਟੇਰਿਆਂ ਦੀ ਰੱਜ ਕੇ ਛਿੱਤਰ ਪਰੇਡ ਕੀਤੀ ਗਈ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਪੁਰ ਵਿਖੇ ਕਿਸੇ ਕੰਮ ਲਈ ਘਰੋਂ ਜਾ ਰਹੀ ਔਰਤ ਨੂੰ ਮੋਟਰਸਾਈਕਲ ਸਵਾਰ 3 ਲੁਟੇਰਿਆਂ ਨੇ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਉਸ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜਦੋਂ ਲੁਟੇਰੇ ਬੜੀ ਤੇਜ਼ੀ ਨਾਲ ਫਰਾਰ ਹੋਣ ਲੱਗੇ ਤਾਂ ਔਰਤ ਵੱਲੋਂ ਪਾਏ ਗਏ ਰੌਲੇ ਦੌਰਾਨ ਆਸ-ਪਾਸ ਦੇ ਕੁਝ ਲੋਕਾਂ ਵੱਲੋਂ ਹਿੰਮਤ ਵਿਖਾਉਂਦੇ ਹੋਏ ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ। 

ਇਹ ਵੀ ਪੜ੍ਹੋ- ਟਾਇਰ ਫਟਣ ਕਾਰਨ ਬੇਕਾਬੂ ਹੋਈ ਸਵਾਰੀਆਂ ਨਾਲ ਭਰੀ ਬੱਸ, ਹੋਇਆ ਵੱਡਾ ਹਾਦਸਾ (ਵੀਡੀਓ)

ਕਾਬੂ ਕਰਨ ਤੋਂ ਬਾਅਦ ਪਿੰਡ ਵਾਲਿਆਂ ਵੱਲੋਂ ਲੁਟੇਰਿਆਂ ਦੀ ਰੱਜ ਕੇ ਛਿੱਤਰ ਪਰੇਡ ਕੀਤੀ ਗਈ, ਜਿਸ ਤੋਂ ਬਾਅਦ ਇਸ ਸਬੰਧੀ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਗਈ। ਵੀਡੀਓ ਵਿੱਚ ਲੁਟੇਰੇ ਪਿੰਡ ਵਾਸੀਆਂ ਪਾਸੋਂ ਮੁਆਫੀ ਮੰਗਦੇ ਸਾਫ ਨਜ਼ਰ ਆ ਰਹੇ ਹਨ ਪਰੰਤੂ ਪਿੰਡ ਦੇ ਕੁਝ ਲੋਕ ਬੇਰਹਿਮੀ ਨਾਲ ਤਿੰਨਾਂ ਦੀ ਮਾਰਕੁੱਟ ਕਰਨੀ ਜਾਰੀ ਰੱਖਦੇ ਹਨ। ਇਸ ਵਾਰਦਾਤ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਤਿੰਨਾਂ ਨੂੰ ਥਾਣਾ ਸਰਹਾਲੀ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਭੈਣ-ਭਰਾ ਦਾ ਰਿਸ਼ਤਾ ਹੋਇਆ ਤਾਰ-ਤਾਰ, ਭੂਆ ਦੇ ਮੁੰਡੇ ਨੇ 14 ਸਾਲਾ ਨਾਬਾਲਗਾ ਨੂੰ ਕੀਤਾ ਗਰਭਵਤੀ, ਬੱਚੇ ਦੀ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News