ਡਿਊਟੀ ਲਈ ਅਸਾਮ ਗਿਆ ਫੌਜੀ ਜਵਾਨ ਸ਼ੱਕੀ ਹਾਲਾਤ ''ਚ ਲਾਪਤਾ, ਮਾਂ ਦਾ ਰੋ-ਰੋ ਬੁਰਾ ਹਾਲ

Tuesday, May 26, 2026 - 01:43 PM (IST)

ਡਿਊਟੀ ਲਈ ਅਸਾਮ ਗਿਆ ਫੌਜੀ ਜਵਾਨ ਸ਼ੱਕੀ ਹਾਲਾਤ ''ਚ ਲਾਪਤਾ, ਮਾਂ ਦਾ ਰੋ-ਰੋ ਬੁਰਾ ਹਾਲ

ਗੁਰਦਾਸਪੁਰ(ਵਿਨੋਦ)- ਗੁਰਦਾਸਪੁਰ ਦੇ ਪਿੰਡ ਦਾਖਲਾ ਦਾ ਰਹਿਣ ਵਾਲਾ 27 ਸਾਲਾ ਫੌਜੀ ਜਵਾਨ ਜਸਵਿੰਦਰ ਕੁਮਾਰ 17 ਮਈ ਤੋਂ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੈ। ਜਸਵਿੰਦਰ ਅੰਮ੍ਰਿਤਸਰ ਤੋਂ ਟ੍ਰੇਨ ਰਾਹੀਂ ਅਸਾਮ ਦੇ ਦਿਬੜੂਗੜ ਲਈ ਰਵਾਨਾ ਹੋਇਆ ਸੀ। ਯੂਨਿਟ ਡੋਗਰਾ ਰੈਜੀਮੈਂਟ ਨੂੰ ਮਿਲੀ ਜਾਣਕਾਰੀ ਮੁਤਾਬਕ, ਉਹ ਆਖਰੀ ਵਾਰ ਡਿਬੜੂਗੜ ਰੇਲਵੇ ਸਟੇਸ਼ਨ 'ਤੇ ਦੇਖਿਆ ਗਿਆ ਸੀ, ਪਰ ਉਸ ਤੋਂ ਬਾਅਦ ਉਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਜਸਵਿੰਦਰ ਦੀ ਭਾਲ ਲਈ ਉਸ ਦੀ ਯੂਨਿਟ ਦੇ ਮੈਂਬਰ ਪਿੰਡ ਦਾਖਲਾ ਵਿਖੇ ਉਸ ਦੇ ਘਰ ਵੀ ਪਹੁੰਚੇ ਅਤੇ ਪਰਿਵਾਰ ਨਾਲ ਗੱਲਬਾਤ ਕਰਕੇ ਵਾਪਸ ਚਲੇ ਗਏ। ਇਸ ਦੌਰਾਨ ਪਰਿਵਾਰ ਨੇ ਸ਼ੱਕ ਜਤਾਇਆ ਹੈ ਕਿ ਜਸਵਿੰਦਰ ਦਾ ਕਿਸੇ ਵੱਲੋਂ ਅਗਵਾਹ ਕੀਤਾ ਗਿਆ ਹੋ ਸਕਦਾ ਹੈ।

ਇਹ ਵੀ ਪੜ੍ਹੋ- ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ ਮਹਿਲਾਵਾਂ ਬੇਹੋਸ਼, ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਉੱਠੇ ਸਵਾਲ

ਪਰਿਵਾਰਕ ਮੈਂਬਰਾਂ ਦੇ ਅਨੁਸਾਰ, 21 ਮਈ ਨੂੰ ਜਸਵਿੰਦਰ ਦਾ ਮੋਬਾਈਲ ਫੋਨ ਕੁਝ ਸਮੇਂ ਲਈ ਚੱਲਿਆ ਸੀ। ਉਸ ਵੇਲੇ ਉਸ ਦੇ ਚਾਚਾ ਦੀ ਫੋਨ 'ਤੇ ਗੱਲ ਹੋਈ, ਪਰ ਫੋਨ ਕਿਸੇ ਅਸਾਮ ਦੇ ਵਿਅਕਤੀ ਕੋਲ ਸੀ। ਉਸ ਵਿਅਕਤੀ ਨੇ ਦੱਸਿਆ ਕਿ ਉਸ ਨੂੰ ਇਹ ਸਿਮ ਕਿਤੇ ਮਿਲੀ ਸੀ। ਇਸ ਤੋਂ ਬਾਅਦ ਫੋਨ ਮੁੜ ਬੰਦ ਹੋ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਇਸ ਘਟਨਾ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਜਸਵਿੰਦਰ ਕਿਸੇ ਅਪਰਾਧਕ ਗਿਰੋਹ ਦੇ ਚੰਗੁਲ ਵਿੱਚ ਫਸ ਗਿਆ ਹੋਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਜਸਵਿੰਦਰ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਸ ਦੀ ਬਜ਼ੁਰਗ ਮਾਂ ਆਪਣੇ ਪੁੱਤਰ ਦੀ ਸਲਾਮਤੀ ਲਈ ਰੋ-ਰੋ ਕੇ ਗੁਹਾਰ ਲਗਾ ਰਹੀ ਹੈ। ਉਸ ਨੇ ਦੱਸਿਆ ਕਿ ਆਖਰੀ ਵਾਰ ਉਸ ਦੀ ਗੱਲ ਜਸਵਿੰਦਰ ਨਾਲ ਉਸ ਸਮੇਂ ਹੋਈ ਸੀ ਜਦੋਂ ਉਹ ਦਿੱਲੀ ਪਹੁੰਚਿਆ ਸੀ। ਉਸ ਵੇਲੇ ਉਹ ਬਿਲਕੁਲ ਠੀਕ ਸੀ ਅਤੇ ਬਾਅਦ ਵਿੱਚ ਪਤਾ ਲੱਗਿਆ ਕਿ ਉਹ ਦਿਬੜੂਗੜ ਵੀ ਪਹੁੰਚ ਗਿਆ ਸੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਫੌਜ ਦੀ ਯੂਨਿਟ ਜਸਵਿੰਦਰ ਦੀ ਭਾਲ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਪਰ ਉਹ ਚਾਹੁੰਦੇ ਹਨ ਕਿ ਇਸ ਮਾਮਲੇ ਵਿੱਚ ਹੋਰ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਜੋ ਜਸਵਿੰਦਰ ਨੂੰ ਜਲਦ ਤੋਂ ਜਲਦ ਲੱਭਿਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News