ਲੋਕ ਮਸਲੇ ਹੱਲ ਕਰਨੇ ਸਾਡੀ ਸਰਕਾਰ ਦੀ ਪਹਿਲੀ ਤਰਜੀਹ : ਮੰਤਰੀ ਧਾਲੀਵਾਲ

06/15/2024 6:36:45 PM

ਅਜਨਾਲਾ (ਨਿਰਵੈਲ)-ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕ ਮਸਲੇ ਹੱਲ ਕਰਨ ਲਈ ਅਧਿਕਾਰੀਆਂ ਦੇ ਨਾਲ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ। ਉਹਨਾਂ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ। ਉਹਨਾਂ ਸਰਕਾਰੀ ਦਫਤਰਾਂ, ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਆਪਣੇ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼ ਸੁਥਰੀਆਂ, ਪਾਰਦਰਸ਼ੀ ਤੇ ਸਮਾਂਬੱਧ ਸੁਵਿਧਾਵਾਂ ਮੁਹੱਈਆ ਕਰਵਾਏ ਜਾਣ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਅੱਜ ਅਜਨਾਲਾ ਅਤੇ ਅੰਮ੍ਰਿਤਸਰ ਵਿਖੇ ਲੋਕਾਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਉਹਨਾਂ ਨੇ ਕਿਹਾ ਕਿ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰੋਜ਼ਾਨਾ ਦੇ ਆਧਾਰ ’ਤੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮਕਾਰ ਕਰਵਾਉਣ ਲਈ ਪਹੁੰਚਦੇ ਹਨ। ਇਸ ਲਈ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੇ ਬੈਠਣ ਲਈ ਯੋਗ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਜਨਤਕ ਪਖਾਨਿਆਂ ਦੀ ਨਿਯਮਤ ਸਫ਼ਾਈ ਆਦਿ ਪ੍ਰਬੰਧਾਂ ਨੂੰ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ- ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ

ਸਰਦਾਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਵੀ ਸਰਕਾਰੀ ਵਿਭਾਗ ਦਾ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਨੇ ਇਹਨਾਂ ਜਨਤਕ ਮਿਲਣੀਆਂ ਦੌਰਾਨ ਇੰਤਕਾਲ ਦੇ ਬਕਾਇਆ ਮਾਮਲਿਆਂ, ਨਿਸ਼ਾਨਦੇਹੀ, ਜਮ੍ਹਾਂਬੰਦੀਆਂ, ਵੰਡ ਦੇ ਕੇਸਾਂ, ਬਕਾਇਆ ਵਰਤੋਂ ਸਰਟੀਫਿਕੇਟਾਂ, ਮੇਰਾ ਘਰ ਮੇਰੇ ਨਾਮ ਯੋਜਨਾ ਆਦਿ ਬਾਰੇ ਵੀ ਵਿਸਤ੍ਰਿਤ ਜਾਇਜ਼ਾ ਲਿਆ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਿਰਧਾਰਿਤ ਸਮੇਂ ਅੰਦਰ ਮਾਮਲਿਆਂ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ।

ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ

ਇਸ ਮੌਕੇ ਐੱਸ.ਡੀ.ਐੱਮ. ਅਰਵਿੰਦਰ ਪਾਲ ਸਿੰਘ, ਖੁਸ਼ਪਾਲ ਸਿੰਘ ਖੁਸ਼ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਭੱਟੀ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਅਮਿਤ ਔਲ, ਚਰਨਜੀਤ ਸਿੰਘ ਸਿੱਧੂ, ਤਹਿਸੀਲਦਾਰ ਅਜਨਾਲਾ ਲਸ਼ਮਣ ਸਿੰਘ, ਡੀ.ਐੱਸ.ਪੀ ਅਜਨਾਲਾ ਰਾਜਕੁਮਾਰ, ਐਕਸੀਅਨ ਅਜਨਾਲਾ ਅਨੀਸ਼ਦੀਪ ਸਿੰਘ ਕੇ.ਪੀ, ਐੱਸ.ਐੱਚ. ਓ ਅਜਨਾਲਾ ਸਬ ਇੰਸਪੈਕਟਰ ਹਿਮਾਂਸ਼ੂ ਭਗਤ, ਐੱਸ.ਐੱਚ.ਓ ਰਮਦਾਸ ਸਬ ਇੰਸਪੈਕਟਰ ਮਨਜੀਤ ਸਿੰਘ, ਐੱਸ.ਐੱਚ.ਓ ਰਾਜਾਸਾਂਸੀ ਸਬ ਇੰਸਪੈਕਟਰ ਕਰਮਪਾਲ ਸਿੰਘ, ਗੀਤਾ ਗਿੱਲ, ਬੱਬੂ ਖੋਜੀ ਤੇੜਾ, ਦਵਿੰਦਰ ਸਿੰਘ ਸੋਨੂੰ, ਸਵਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ ।

ਇਹ ਵੀ ਪੜ੍ਹੋ-  ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News