ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ
Friday, May 08, 2026 - 12:51 PM (IST)
ਅੰਮ੍ਰਿਤਸਰ (ਸਰਬਜੀਤ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਨਿਰਧਾਰਤ ਸਮੇਂ ਅਨੁਸਾਰ ਬੇਅਦਬੀ ਸਬੰਧੀ ਕਾਨੂੰਨ ਦੇ ਮਾਮਲੇ ਵਿੱਚ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੇ, ਜਿੱਥੇ ਉਹ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਾਹਮਣੇ ਪੇਸ਼ ਹੋਏ। ਸਿੱਖੀ ਮਰਿਆਦਾ ਅਨੁਸਾਰ ਹੱਥ ਜੋੜ ਕੇ ਇੱਕ ਨਿਮਾਣੇ ਸ਼ਰਧਾਲੂ ਵਾਂਗ ਉਹ ਲਗਭਗ ਸਵੇਰੇ 10:50 ਵਜੇ ਜਥੇਦਾਰ ਸਾਹਮਣੇ ਆਪਣਾ ਪੱਖ ਰੱਖਣ ਲਈ ਪਹੁੰਚੇ। ਦੱਸ ਦੇਈਏ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਦੋਸ਼ ਲੱਗੇ ਸਨ।
ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
ਇਸ ਦੌਰਾਨ ਸਪਸ਼ਟੀਕਰਨ ਦੇਣ ਮਗਰੋਂ ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਲਈ ਸਰਵਉੱਚ ਹੈ। ਉਨ੍ਹਾਂ ਕਿਹਾ ਬੇਅਦਬੀ ਕਾਨੂੰਨ ਸਬੰਧੀ ਅਖ਼ਬਾਰਾਂ ਵਿੱਚ ਇਸ਼ਤਿਹਾਰ ਜਾਰੀ ਕੀਤੇ ਗਏ ਸਨ ਅਤੇ ਲੋਕਾਂ ਤੋਂ ਸੁਝਾਅ ਮੰਗਣ ਲਈ ਫ਼ੋਨ ਨੰਬਰ ਅਤੇ ਈ-ਮੇਲ ਆਈਡੀ ਵੀ ਜਾਰੀ ਕੀਤੀਆਂ ਗਈਆਂ ਸਨ। ਉਨ੍ਹਾਂ ਇਸ ਮਾਮਲੇ 'ਤੇ ਜਥੇਦਾਰ ਵੱਲੋਂ ਜਿਹੜੇ ਵੀ ਹੁਕਮ ਦਿੱਤੇ ਜਾਣਗੇ, ਉਨ੍ਹਾਂ ਨੂੰ ਨਿਯਮਾਂ ਵਿੱਚ ਸ਼ਾਮਲ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਬੇਅਦਬੀ ਮਾਮਲਿਆਂ ਲਈ ਬਣਾਇਆ ਗਿਆ ਇਹ ਕਾਨੂੰਨ ਪੰਥ ਨੂੰ ਪ੍ਰਵਾਨ ਨਹੀਂ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
