ਹੋਲੇ ਮਹੱਲੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਰਹੀ ਸੰਗਤ ਲਈ ਰਿਹਾਇਸ਼ ਦੇ ਖ਼ਾਸ ਪ੍ਰਬੰਧ
Friday, Mar 22, 2024 - 01:47 PM (IST)
ਅੰਮ੍ਰਿਤਸਰ (ਸਰਬਜੀਤ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ ਨੇ ਦੱਸਿਆ ਕੇ ਦੇਸ਼ਾਂ ਵਿਦੇਸ਼ਾਂ ਤੋਂ ਆ ਰਹੀਆਂ ਸੰਗਤਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕਮਰਿਆਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ 9 ਸਰਾਵਾਂ ਆਉਂਦੀਆਂ ਹਨ, ਜਿਸ ਵਿਚ ਤਕਰੀਬਨ 800 ਕਮਰੇ ਹਨ ਅਤੇ ਇਨ੍ਹਾਂ ਕਮਰਿਆਂ ਦਾ ਕਿਰਾਇਆ ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਬਹੁਤ ਹੀ ਜਾਇਜ਼ ਵੱਖ-ਵੱਖ ਸਰਾਵਾਂ ਦੇ ਹਿਸਾਬ ਨਾਲ ਤੈਅ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ MLA ਜੀਵਨਜੋਤ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਰਿਹਾਇਸ਼ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ਮੁਤਾਬਕ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਮੁਹੱਈਆ ਕਰਵਾਇਆ ਜਾਏਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦੇ ਨਾਲ ਆਪਸੀ ਸਹਿਯੋਗ ਬਣਾ ਕੇ ਰੱਖਣ। ਮੈਨੇਜਰ ਗੁਰਪ੍ਰੀਤ ਸਿੰਘ ਨੇ ਨੌਜਵਾਨ ਬੱਚੇ ਬੱਚਿਆਂ ਨੂੰ ਹੁੱਲੜਬਾਜ਼ੀ ਤੋਂ ਗੁਰੇਜ ਕਰਨ ਲਈ ਆਖਿਆ ਤਾਂ ਜੋ ਇਸ ਪਵਿੱਤਰ ਦਿਹਾੜੇ ਨੂੰ ਧਾਰਮਿਕ ਰੀਤੀ ਰਿਵਾਜਾਂ ਨਾਲ ਮਨਾਇਆ ਜਾ ਸਕੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਸੰਗਤਾਂ ਹੋਲੇ ਮਹੱਲੇ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰਾਤ ਨੂੰ ਫੁੱਲਾਂ ਅਤੇ ਇਤਰ ਦੇ ਨਾਲ ਇਸ ਪਵਿੱਤਰ ਦਿਹਾੜੇ ਨੂੰ ਮਨਾਉਂਦੀਆਂ ਹਨ।
ਇਹ ਵੀ ਪੜ੍ਹੋ : ਕਾਂਗਰਸ ਦੇ ਗੜ੍ਹ ਅੰਮ੍ਰਿਤਸਰ 'ਚ ਭਾਜਪਾ ਨੂੰ ਫਿਰ ਤੋਂ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8