ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੂੰ ਠੰਡ ਤੋਂ ਬਚਾਉਣ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧ

01/13/2024 6:35:25 PM

ਅੰਮ੍ਰਿਤਸਰ (ਵੈੱਬ ਡੈਸਕ, ਸਰਬਜੀਤ)- ਗੁਰੂ ਨਗਰੀ 'ਚ ਇਸ ਸਮੇਂ ਕਹਿਰ ਦੀ ਠੰਡ ਪੈ ਰਹੀ ਹੈ। ਜਨਵਰੀ ਮਹੀਨੇ ਦੀ ਠੰਡ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਦੌਰਾਨ ਠੰਡ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਸ਼ਹੀਦ ਗੁਰਪ੍ਰੀਤ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੂੰ ਠੰਡ ਤੋਂ ਬਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ, ਲੰਗਰ ਹਾਲ ਤੇ ਪਰਿਕਰਮਾ 'ਚ ਗਲੀਚੇ ਵਿਛਾਏ ਗਏ ਹਨ। ਇਸ ਦੇ ਨਾਲ ਸ਼ਰਧਾਲੂਆਂ ਦੇ ਪੈਰ ਧੋਣ ਲਈ ਗਰਮ ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਪਰਿਕਰਮਾ ਤੋਂ ਬਾਹਰ ਗੇਟਾਂ ਦੇ ਚਾਰੋਂ ਪਾਸੇ ਚਾਹ ਦੇ ਲੰਗਰ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ  ਮੌਸਮ ਵਿਭਾਗ ਦਾ ਰੈੱਡ ਅਲਰਟ, ਗੁਰੂ ਨਗਰੀ ’ਚ ਲੋਹੜੀ ਮੌਕੇ ਸ਼ਾਮ ਨੂੰ ਤਾਪਮਾਨ 1 ਡਿਗਰੀ ਤੱਕ ਹੋਣ ਦੀ ਸੰਭਾਵਨਾ

ਦੱਸ ਦੇਈਏ ਕਿ ਹਰ ਰੋਜ਼ ਦੂਰ-ਦਰਾਡੇ ਤੋਂ ਦਰਸ਼ਨ ਲਈ ਆਈਆਂ ਸੰਗਤਾਂ ਦੀ ਸ਼ਰਧਾ ਤੇ ਉਤਸ਼ਾਹ 'ਚ ਠੰਡ ਦਾ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਹਾਲਾਂਕਿ ਧੁੰਦ ਕਾਰਨ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। 

ਇਹ ਵੀ ਪੜ੍ਹੋ : ਲੋਹੜੀ ਮੌਕੇ ਛਿੜੀ ਕੰਬਣੀ, ਸ਼ਿਮਲਾ ਤੇ ਡਲਹੌਜ਼ੀ ਨਾਲੋਂ ਵੀ ਠੰਡਾ ਰਿਹਾ ਗੁਰਦਾਸਪੁਰ, ਇਨ੍ਹਾਂ ਸ਼ਹਿਰਾਂ ਲਈ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan