6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
Friday, Sep 04, 2026 - 04:27 PM (IST)
ਅੰਮ੍ਰਿਤਸਰ (ਨੀਰਜ)- ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਰ. ਆਈ)-2026 ਤਹਿਤ ਵੋਟਰ ਸੂਚੀ ਨਾਲ ਸਬੰਧਿਤ ਦਾਅਵੇ ਅਤੇ ਇਤਰਾਜ਼ 12 ਸਤੰਬਰ ਤੱਕ ਦਾਖਲ ਕੀਤੇ ਜਾ ਸਕਦੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ, ਆਈ. ਏ. ਐੱਸ. ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 6 ਸਤੰਬਰ 2026 ਨੂੰ ਜ਼ਿਲੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਬੀ. ਐੱਲ. ਓ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਨਾਮ ਸ਼ਾਮਲ ਕਰਨ, ਵੇਰਵਿਆਂ ਵਿੱਚ ਸੋਧ ਅਤੇ ਹੋਰ ਦਾਅਵੇ-ਇਤਰਾਜ਼ ਸਵੀਕਾਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫਾਰਮ-6 ਭਰਨ ਵਾਲੇ ਹਰੇਕ ਬਿਨੈਕਾਰ ਲਈ ਡਿਕਲੇਰੇਸ਼ਨ ਫਾਰਮ ਭਰਨਾ ਲਾਜ਼ਮੀ ਹੈ, ਜਿਸ ਵਿੱਚ ਬਿਨੈਕਾਰ ਜਾਂ ਉਸਦੇ ਮਾਤਾ-ਪਿਤਾ/ਦਾਦਾ-ਦਾਦੀ ਦਾ 2003 ਦੀ ਵੋਟਰ ਸੂਚੀ ਨਾਲ ਸਬੰਧਿਤ ਵੇਰਵਾ ਦਰਜ ਕਰਨਾ ਹੋਵੇਗਾ।
