ਗੁਰਦਾਸਪੁਰ ਡਰਾਫਟ ਵੋਟਰ ਸੂਚੀ ਦੀ ਜਾਂਚ ਤੇ ਤਸਦੀਕ ਲਈ 16 ਅਗਸਤ ਨੂੰ ਲੱਗੇਗਾ ਵਿਸ਼ੇਸ਼ ਕੈਂਪ

Thursday, Aug 13, 2026 - 04:11 PM (IST)

ਗੁਰਦਾਸਪੁਰ ਡਰਾਫਟ ਵੋਟਰ ਸੂਚੀ ਦੀ ਜਾਂਚ ਤੇ ਤਸਦੀਕ ਲਈ 16 ਅਗਸਤ ਨੂੰ ਲੱਗੇਗਾ ਵਿਸ਼ੇਸ਼ ਕੈਂਪ

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਤਹਿਤ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 13 ਅਗਸਤ 2026 ਨੂੰ ਕਰ ਦਿੱਤੀ ਗਈ ਹੈ। ਇਸ ਸਬੰਧੀ ਦਾਅਵੇ ਅਤੇ ਇਤਰਾਜ਼ ਮਿਤੀ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ ਦੀ ਜਾਂਚ ਅਤੇ ਤਸਦੀਕ ਕਰਨ ਲਈ ਵੋਟਰਾਂ ਦੀ ਸਹੂਲਤ ਵਾਸਤੇ ਮਿਤੀ 16 ਅਗਸਤ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਹ ਵੀ ਪੜ੍ਹੋ- ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ ਲਹੂ-ਲੁਹਾਣ

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਤੇ ਤਸਦੀਕ ਕਰਨ ਵਿੱਚ ਸਹਿਯੋਗ ਦੇਣਗੇ। ਉਨ੍ਹਾਂ ਦੱਸਿਆ ਕਿ ਜਿਹੜੇ ਯੋਗ ਵੋਟਰ ਡਰਾਫਟ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਲੋੜੀਂਦੇ ਘੋਸ਼ਣਾ ਪੱਤਰ ਅਤੇ ਸਹਾਇਕ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, ਫਾਰਮ ਨੰਬਰ 6A ਅਤੇ ਫਾਰਮ ਨੰਬਰ 8, ਜਿੱਥੇ ਵੀ ਲਾਗੂ ਹੋਵੇ, ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਕੋਲ ਹਾਰਡ ਕਾਪੀ ਵਿੱਚ ਫਾਰਮ ਨੰਬਰ 6 ਅਤੇ 8 ਉਪਲਬਧ ਰਹਿਣਗੇ ਅਤੇ ਭਰੇ ਹੋਏ ਫਾਰਮ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣਗੇ।

ਇਹ ਵੀ ਪੜ੍ਹੋ-15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ..

ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥ 'ਤੇ ਪਹੁੰਚ ਕੇ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਹੋਰ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਡਰਾਫਟ ਸੂਚੀ ਵਿੱਚ ਦਰਜ ਨਹੀਂ ਹੈ ਜਾਂ ਕਿਸੇ ਵੇਰਵੇ ਵਿੱਚ ਸੋਧ ਦੀ ਲੋੜ ਹੈ ਤਾਂ ਨਿਰਧਾਰਤ ਸਮੇਂ ਦੌਰਾਨ ਸਬੰਧਤ ਫਾਰਮ ਰਾਹੀਂ ਦਾਅਵਾ ਜਾਂ ਇਤਰਾਜ਼ ਦਾਇਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸਹੀ ਅਤੇ ਪਾਰਦਰਸ਼ੀ ਤਿਆਰੀ ਲੋਕਤੰਤਰਿਕ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਂਦਿਆਂ ਆਪਣਾ ਨਾਮ ਅਤੇ ਵੇਰਵੇ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ।

ਇਹ ਵੀ ਪੜ੍ਹੋ-ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News