ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਕੱਟਣ ਅਤੇ ਹੋਰ ਤਬਦੀਲੀ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ: DC ਉਮਾ ਸ਼ੰਕਰ
Monday, Aug 19, 2024 - 06:21 PM (IST)

ਗੁਰਦਾਸਪੁਰ (ਹਰਮਨ,ਹੇਮੰਤ) - ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ’ਤੇ ਮਿਤੀ 07 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇੰਨ੍ਹਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜ਼ਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 05 ਜਨਵਰੀ 2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ- ਨੌਜਵਾਨ ਨੇ ਨਸ਼ਾ ਲੈਣਾ ਬੰਦ ਕੀਤਾ ਦਾ ਕਰ 'ਤਾ ਕਤਲ, ਜਨਮਦਿਨ ਵਾਲੇ ਦਿਨ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹੁਣ ਸਾਰੇ ਯੋਗ ਵੋਟਰ, ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਕੰਮ ਲਈ 20, 21 ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲੀ ਜਾਂ ਕੋਈ ਹੋਰ ਸੋਧ ਕਰਨ ਲਈ, ਇਤਰਾਜ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ
ਉਨਾਂ ਦੱਸਿਆ ਕਿ ਇਹ ਫਾਰਮ ਸਾਰੇ ਚੋਣ ਰਜਿਸਟਰੇਸ਼ਨ ਅਫ਼ਸਰਾਂ (ਐਸ.ਡੀ.ਐਮਜ਼) ਦੇ ਦਫ਼ਤਰਾਂ ਵਿੱਚ ਉਪਲੱਬਧ ਹਨ ਅਤੇ ਇਹ ਫਾਰਮ ਕਮਿਸ਼ਨ ਦੀ ਵੈਬਸਾਈਟ ਤੋਂ ਡਾਉਨਲੋਡ ਕਰਕੇ ਪ੍ਰਾਪਤ ਕੀਤੇ ਜਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8