ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 1887 ਘਰਾਂ ਦੀ ਸਪੈਸ਼ਲ ਚੈਕਿੰਗ, 46 ਘਰਾਂ ''ਚ 51 ਥਾਵਾਂ ਤੇ ਮਿਲਿਆ ਡੇਂਗੂ ਦਾ ਲਾਰਵਾ

Saturday, Jul 27, 2024 - 05:01 PM (IST)

ਗੁਰਦਾਸਪੁਰ (ਹਰਮਨ)-ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਨਗਰ ਕੌਂਸਲਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਸਪੈਸ਼ਲ ਚੈਕਿੰਗ ਕੀਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਮਤਾ ਵਾਸਦੇਵ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਦਾ ਲਾਰਵਾ ਚੈੱਕ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਕਿਹਾ ਕਿ ਹਰ ਇੱਕ ਹਫਤੇ ਦਾ ਸ਼ੁਕਰਵਾਰ ਡਰਾਈ ਦਿਵਸ ਦੇ ਤੌਰ 'ਤੇ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਪਾਣੀ ਦਾ ਹਰੇਕ ਕੰਟੇਨਰ ਇੱਕ ਵਾਰ ਖਾਲੀ ਕਰਕੇ ਜ਼ਰੂਰ ਸੁਕਾਉਣ। ਉਨ੍ਹਾਂ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜੇਕਰ ਹਫਤੇ ਅੰਦਰ ਇੱਕ ਵਾਰ ਪਾਣੀ ਦੇ ਹਰੇਕ ਸੋਮੇ ਨੂੰ ਸੁਕਾ ਲਿਆ ਜਾਵੇ ਤਾਂ ਡੇਂਗੂ ਦੇ ਮੱਛਰ ਦਾ ਲਾਰਵਾ ਖ਼ਤਮ ਹੋ ਜਾਂਦਾ ਹੈ। ਇਸ ਕਾਰਨ ਅੱਜ ਟੀਮਾਂ ਵਿੱਚ ਸ਼ਾਮਲ 71 ਕਰਮਚਾਰੀਆਂ ਨੇ ਜ਼ਿਲ੍ਹੇ ਅੰਦਰ 1887 ਘਰਾਂ ਵਿੱਚ 5286 ਕੰਟੇਨਰ ਚੈੱਕ ਕੀਤੇ ਜਿਹਨਾਂ ਵਿੱਚੋਂ 46 ਘਰਾਂ ਵਿੱਚ 51 ਕੰਟੇਨਰਾਂ ਵਿੱਚ ਡੇਂਗੂ ਫੈਲਾਉਣ ਵਾਲਾ ਲਾਰਵਾ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਡੇਂਗੂ ਦੇ ਦੋ ਕੇਸ ਸਾਹਮਣੇ ਆ ਚੁੱਕੇ ਹਨ ਅਤੇ ਇਹ ਮੌਸਮ ਡੇਂਗੂ ਦੇ ਹੋਣ ਲਈ ਬਹੁਤ ਅਨੁਕੂਲ ਹੈ। ਇਸ ਲਈ ਲੋਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਮੁਹਿੰਮ ਵਿੱਚ ਧਾਰੀਵਾਲ, ਕਾਦੀਆਂ, ਦੀਨਾਨਗਰ ਆਦਿ ਨਾਲ ਸੰਬੰਧਿਤ ਨਗਰ ਕੌਂਸਲਾਂ ਦੇ ਮੁਲਾਜ਼ਮਾਂ ਨੇ ਵੀ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News