ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
Saturday, Aug 03, 2024 - 11:50 AM (IST)
ਤਰਨਤਾਰਨ (ਰਮਨ)-ਜ਼ਿਲ੍ਹੇ ਵਿਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਵਰਿੰਦਰਪਾਲ ਸਿੰਘ ਬਾਜਵਾ ਨੇ ਬੀਤੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਤਹਿਸੀਲ ਭਿੱਖੀਵਿੰਡ ਤੇ ਸਬ-ਤਹਿਸੀਲ ਖੇਮਕਰਨ ਨਾਲ ਸਬੰਧਤ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਤਹਿਸੀਲਦਾਰ ਭਿੱਖੀਵਿੰਡ ਰੁਪਿੰਦਰਪਾਲ ਸਿੰਘ ਬੱਲ, ਨਾਇਬ ਤਹਿਸੀਲਦਾਰ ਖੇਮਕਰਨ ਮਨਦੀਪ ਸਿੰਘ ਸੈਣੀ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਰਮਨ ਕੁਮਾਰ ਤੋਂ ਇਲਾਵਾ ਪਟਵਾਰੀ ਤੇ ਕਾਨੂੰਨਗੋ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਨਵੇਂ ਟਰਾਂਸਫਾਰਮਰ ਲਗਾ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਣ ਮੌਤ
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ ਫੁਟਕਲ ਬਕਾਇਆ ਦੀ ਵਸੂਲੀ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਦੀਆਂ ਗਿਰਦਾਵਰੀਆਂ ਸਬੰਧਤ ਵਿਭਾਗਾਂ ਦੇ ਨਾਮ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਇਸ ਮੌਕੇ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿਚ ਬਕਾਇਆ ਪਈਆਂ ਜਮ੍ਹਾਂਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਉਨ੍ਹਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮ੍ਹਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।
ਇਹ ਵੀ ਪੜ੍ਹੋ- ਪਾਕਿ ਤੋਂ ਔਰਤ ਲਿਆਈ ਕਰੋੜਾਂ ਦੀ ਕੜਾਹੀ, ਵੇਖ ਅਧਿਕਾਰੀਆਂ ਦੇ ਵੀ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8